ਈਵੀਐੱਮ/ਵੀਵੀਪੈਟ ਵੇਅਰਹਾਊਸ ਦੀ ਹੋਈ ਮਹੀਨਾਵਾਰ ਜਾਂਚ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਟੋਰ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲ
Publish Date: Tue, 25 Aug 2026 04:22 PM (IST)
Updated Date: Tue, 25 Aug 2026 04:24 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਈਵੀਐੱਮ ਸਬੰਧੀ ਨੋਡਲ ਅਧਿਕਾਰੀ ਨਵਨੀਤ ਕੌਰ ਬੱਲ ਵੱਲੋਂ ਜ਼ਿਲ੍ਹਾ ਪੱਧਰੀ ਈਵੀਐੱਮ/ਵੀਵੀਪੈਟ ਵੇਅਰਹਾਊਸ ਦੀ ਮਹੀਨਾਂਵਾਰ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੀ ਹਾਜ਼ਰ ਸਨ। ਇਸ ਜਾਂਚ ਦੌਰਾਨ ਸੰਯੁਕਤ ਮੁੱਖ ਚੋਣ ਅਧਿਕਾਰੀ ਵੱਲੋਂ ਵੇਅਰਹਾਊਸ ਵਿਚ ਸਟੋਰ ਕੀਤੀਆਂ ਈਵੀਐੱਮ ਅਤੇ ਵੀਵੀ ਪੈਟ ਮਸ਼ੀਨਾਂ ਦੀ ਸਥਿਤੀ, ਰਿਕਾਰਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਵੇਅਰਹਾਊਸ ਵਿਚ ਮਸ਼ੀਨਾਂ ਦੀ ਸੁਰੱਖਿਅਤ ਸਾਂਭ-ਸੰਭਾਲ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਗਈ। ਇਸ ਮੌਕੇ ਉਨ੍ਹਾਂ ਵੇਅਰਹਾਊਸ ਵਿਚ ਮੌਜੂਦ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮਸ਼ੀਨਾਂ ਦੀ ਸਾਂਭ-ਸੰਭਾਲ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਈਵੀਐੱਮ ਅਤੇ ਵੀਵੀ ਪੈਟ ਮਸ਼ੀਨਾਂ ਦੀ ਸੁਰੱਖਿਆ ਅਤੇ ਪਾਰਦਰਸ਼ੀ ਢੰਗ ਨਾਲ ਸਾਂਭ-ਸੰਭਾਲ ਕਰਨਾ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ ਅਤੇ ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਮਹੀਨਾਵਾਰ ਜਾਂਚ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਭਾਜਪਾ ਤੋਂ ਜਰਨੈਲ ਸਿੰਘ ਭਾਊਵਾਲ, ਕਾਂਗਰਸ ਤੋਂ ਭੁਪਿੰਦਰ ਸਿੰਘ ਅਤੇ ਬਸਪਾ ਦੇ ਨੁਮਾਇੰਦੇ ਸਰਦੂਲ ਸਿੰਘ ਸਮੇਤ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਜੂਨੀਅਰ ਸਹਾਇਕ ਗੁਰਜੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਰੂਪਨਗਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।