- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਰੈੱਡ ਰਨ ਮੈਰਾਥਨ ਵਿਚ ਲਿਆ ਪਹਿਲਾ ਸਥਾਨ

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਅਮਨੀਤ ਕੌਰ ਨੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਈ ਗਈ ‘ਰੈੱਡ ਰਨ ਮੈਰਾਥਨ’ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਅਤੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਚੰਡੀਗੜ੍ਹ ਵੱਲੋਂ ਨਸ਼ਿਆਂ ਵਿਰੁੱਧ, ਟੀਬੀ ਦੀ ਰੋਕਥਾਮ ਅਤੇ ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇਹ ਮੈਰਾਥਨ ਕਰਵਾਈ ਗਈ, ਜਿਸ ’ਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪ੍ਰੋਫੈਸਰ ਬਿਕਰਮ ਰਾਣੀ, ਨੋਡਲ ਅਫ਼ਸਰ ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ’ਚ ਸ਼ਮੂਲੀਅਤ ਕੀਤੀ। ਲੜਕੀਆਂ ਦੀ ਮੈਰਾਥਨ ’ਚ ਬੀਏ ਭਾਗ ਦੂਜਾ ਦੀ ਵਿਦਿਆਰਥਣ ਅਮਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਉਸ ਦੀ ਇਸ ਪ੍ਰਾਪਤੀ ਦੇ ਆਧਾਰ ’ਤੇ ਵਿਭਾਗ ਵੱਲੋਂ ਰਾਜ ਪੱਧਰੀ ਮੈਰਾਥਨ ਲਈ ਵੀ ਚੋਣ ਕੀਤੀ ਗਈ।
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਮਨਤੇਜ ਸਿੰਘ ਚੀਮਾ ਵੱਲੋਂ ਵਿਦਿਆਰਥਣ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਵਿਭਾਗ ਵੱਲੋਂ ਪ੍ਰਾਪਤ ਇਨਾਮੀ ਰਾਸ਼ੀ ਦਾ ਚੈੱਕ ਵਿਦਿਆਰਥਣ ਅਮਨੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਸੌਂਪਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।