ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੀਤਾ ਜਾਵੇਗਾ ਖਾਲਸਾ ਮਾਰਚ ਦਾ ਸਵਾਗਤ : ਡਾ.ਚੀਮਾ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੀਤਾ ਜਾਵੇਗਾ ਖਾਲਸਾ ਮਾਰਚ ਦਾ ਸਵਾਗਤ-ਡਾ.ਚੀਮਾ
Publish Date: Sat, 29 Aug 2026 03:22 PM (IST)
Updated Date: Sat, 29 Aug 2026 03:25 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਨਜ਼ਦੀਕੀ ਪਿੰਡ ਫੂਲ ਕਲਾਂ ਦੇ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਵੱਲੋਂ ਇਲਾਕੇ ਦੇ ਅਕਾਲੀ ਵਰਕਰਾਂ ਅਤੇ ਮੋਹਤਬਰਾਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਾ.ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ ਚਮਕੌਰ ਸਾਹਿਬ ਤੋਂ ਹੁੰਦੇ ਹੋਏ 3 ਸਤੰਬਰ ਸ਼ਾਮ ਨੂੰ 5 ਵਜੇ ਸੁਰਜੀਤ ਹਸਪਤਾਲ ਚੌਂਕ ਤੋਂ ਰੂਪਨਗਰ ਸ਼ਹਿਰ ਵਿਚ ਪ੍ਰਵੇਸ਼ ਕਰੇਗਾ, ਜਿੱਥੇ ਨੇੜਲੇ ਪਿੰਡਾਂ ਦੀ ਸੰਗਤ ਵੱਲੋਂ ਖਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਉਪਰੰਤ ਸ਼ਹਿਰ ਦੀ ਸੰਗਤ ਵੱਲੋਂ ਅਕਾਲੀ ਦਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਵਿਖੇ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ, ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਦੌਰਾਨ ਬੈਂਡ ਪਾਰਟੀਆਂ ਅਤੇ ਗੱਤਕਾ ਪਾਰਟੀਆਂ ਆਪਣੇ-ਆਪਣੇ ਜੌਹਰ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਬੇਲਾ ਚੌਂਕ ਵਿਖੇ ਸ਼ਹਿਰ ਦੀਆਂ ਅਲੱਗ ਅਲੱਗ ਸੰਸਥਾਵਾਂ ਵੱਲੋਂ ਮਾਰਚ ਵਿਚ ਸ਼ਾਮਲ ਹੋਣ ਵਾਲੀ ਸੰਗਤ ਦੇ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਉਪਰੰਤ ਇਹ ਮਾਰਚ ਗਿਆਨੀ ਜ਼ੈਲ ਸਿੰਘ ਨਗਰ ਹੁੰਦੇ ਹੋਏ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਹੁੰਚੇਗਾ ਅਤੇ ਰਾਤ ਨੂੰ ਆਰਾਮ ਕਰਨ ਉਪਰੰਤ ਸਵੇਰੇ 9 ਵਜੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਮੀਟਿੰਗ ਦੌਰਾਨ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਵੱਖ ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸੁਰਜਨ ਸਿੰਘ ਨੇ ਕਿਹਾ ਕੇ ਪੂਰੇ ਇਲਾਕੇ ਦੀ ਸੰਗਤ ਵਿਚ ਇਸ ਖਾਲਸਾ ਮਾਰਚ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਸਮੁੱਚੀ ਸੰਗਤ ਪੂਰੇ ਜੋਸ਼ ਤੇ ਉਤਸ਼ਾਹ ਨਾਲ ਖਾਲਸਾ ਮਾਰਚ ਵਿਚ ਸ਼ਾਮਲ ਹੋਵੇਗੀ। ਇਸ ਮੌਕੇ ਐੱਸਜੀਪੀਸੀ ਮੈਂਬਰ ਜੱਥੇਦਾਰ ਪਰਮਜੀਤ ਸਿੰਘ ਲੱਖੇਵਾਲ, ਸੁਖਇੰਦਰਪਾਲ ਸਿੰਘ ਬੌਬੀ ਬੋਲਾ, ਮੈਨੇਜਰ ਜਸਬੀਰ ਸਿੰਘ ਗੁਰਦੁਆਰਾ ਭੱਠਾ ਸਾਹਿਬ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਯੂਥ ਆਗੂ ਤਰਨਜੀਤ ਸਿੰਘ ਤਰਨੀ, ਯੂਥ ਆਗੂ ਲਖਵਿੰਦਰ ਸਿੰਘ ਲੱਕੀ ਖੈਰਾਬਾਦ, ਮਨਦੀਪ ਸਿੰਘ ਜਿੰਮੀ, ਰੋਹਿਤ ਕੁਮਾਰ, ਵਾਰਡ ਨੰਬਰ 2 ਦੇ ਪ੍ਰਧਾਨ ਅਮਨਦੀਪ ਸਿੰਘ ਬਾਜਵਾ, ਰਣਜੀਤ ਸਿੰਘ ਗਰੋਵਰ, ਗੁਰਜੀਤ ਸਿੰਘ ਸ਼ਾਮਪੁਰਾ, ਦਲਜੀਤ ਸਿੰਘ ਸਾਬਕਾ ਸਰਪੰਚ ਸ਼ਾਮਪੁਰਾ, ਰਣਜੋਧ ਸਿੰਘ ਜੋਧਾ, ਐਡਵੋਕੇਟ ਰਾਜੀਵ ਸ਼ਰਮਾ, ਅਵਤਾਰ ਸਿੰਘ ਹੀਰਾ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਬੁੱਢਾ ਭੋਰਾ, ਦਲਜੀਤ ਸਿੰਘ ਭੁੱਟੋ, ਪ੍ਰਧਾਨ ਏਆਈਐੱਸਐੱਸਐੱਫ ਹਿੰਮਤ ਸਿੰਘ ਰਾਜਾ, ਸੌਦਾਗਰ ਸਿੰਘ ਰੈਲੋਂ, ਮਨਜੀਤ ਸਿੰਘ ਖੈਰਾਬਾਦ, ਕਰਨਵੀਰ ਸਿੰਘ ਸ਼ਾਮਪੁਰਾ, ਅਰਵਿੰਦਰ ਸਿੰਘ, ਇਸਤਰੀ ਅਕਾਲੀ ਦਲ ਦੀ ਆਗੂ ਚਰਨਜੀਤ ਕੌਰ ਮਲਿਕਪੁਰ, ਹਰਜਿੰਦਰ ਕੌਰ ਅਲੀਪੁਰ ਮੈਂਬਰ ਬਲਾਕ ਸੰਮਤੀ, ਦਲਜੀਤ ਕੌਰ, ਬਲਵਿੰਦਰ ਕੌਰ ਪ੍ਰਧਾਨ ਵਾਰਡ ਨੰਬਰ-7 ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।