ਪਰਮਜੀਤ ਕੌਰ, ਚਮਕੌਰ ਸਾਹਿਬ : ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੇ 19 ਸਾਲਾਂ ਵਰਗ ਦੌਰਾਨ ਸਰਕਲ ਸਟਾਇਲ ਕਬੱਡੀ ਵਿੱਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਰਾਪਤ ਕੀਤਾ। ਸਕੂਲ ਪਿ੍ਰੰਸੀਪਲ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਇਹ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਕਰਵਾਏ ਗਏ ਸਨ, ਜਿਸ ਦੌਰਾਨ ਉਨ੍ਹਾਂ ਦੇ ਸਕੂਲੀ ਵਿਦਿਆਰਥੀ ਜੇਤੂ ਰਹੇ। ਭੰਗੂ ਨੇ ਇਹ ਵੀ ਦੱਸਿਆ ਕਿ ਜੇਤੂ ਟੀਮ ਦੇ ਖਿਡਾਰੀਆਂ ਦੀ ਚੋਣ ਸਟੇਟ ਖੇਡਣ ਲਈ ਅਧਿਕਾਰੀਆਂ ਵੱਲੋਂ ਕੀਤੀ ਗਈ। ਇਹ ਖਿਡਾਰਨ ਵਿਦਿਆਰਥਣਾਂ ਪੰਜਾਬ ਪੱਧਰੀ ਖੇਡਾਂ ਵਿੱਚ ਜ਼ਿਲ੍ਹਾ ਰੂਪਨਗਰ ਦੀ ਪ੍ਰਤੀਨਿਧਤਾ ਕਰਨਗੀਆਂ। ਇਸੇ ਤਰ੍ਹਾਂ 17 ਸਾਲਾਂ ਵਰਗ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿੱਚ ਸਰਕਲ ਸਟਾਇਲ ਕਬੱਡੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਰਾਪਤ ਕੀਤਾ ਹੈ ਤੇ 17 ਸਾਲ ਵਰਗ ਦੀ ਚੋਣ ਸਟੇਟ ਪੱਧਰ 'ਤੇ ਮਾਨਸਾ ਵਿਖੇ ਹੋਣ ਵਾਲੇ ਮੁਕਾਬਲਿਆਂ ਲਈ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਕਿਰਨਜੋਤ ਕੌਰ ਖੰਗੂੜਾ, ਮੇਜਰ ਸਿੰਘ, ਲਖਵੀਰ ਸਿੰਘ, ਰਣਜੀਤ ਸਿੰਘ, ਮਨੀਸ਼ ਭੱਲ੍ਹਾ, ਰਾਜ ਰਾਣੀ ਤੇ ਦਲਜੀਤ ਕੌਰ ਆਦਿ ਹਾਜ਼ਰ ਸਨ।