- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਾਟੇ ਦੇ ਮੁਕਾਬਲੇ ਵਿਚ ਖਾਲਸਾ ਸਕੂਲ ਦੇ ਖਿਡਾਰੀਆ ਦੀ ਝੰਡੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਜ਼ਿਲ੍ਹਾ ਪੱਧਰੀ ਪ੍ਰਾਇਮਰੀ ਕਰਾਟੇ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ’ਚ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਸ ’ਚ ਆਸ਼ੀਸ਼, ਯੁਵਰਾਜ ਤੇ ਜਾਨਵੀ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਰਾਜ ਪੱਧਰੀ ਕਰਾਟੇ ਦੇ ਮੁਕਾਬਲੇ ਮੋਹਾਲੀ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ’ਚ ਵੀ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ ਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਅੰਡਰ 19 ’ਚ ਰੋਹਿਤ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ 17 ’ਚ ਸੀ਼ਫਾ ਤੇ ਸਨੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਕੋਚ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਨਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਕਰਾਟੇ ਵਰਗੀ ਖੇਡ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸਵੈ-ਰੱਖਿਆ, ਅਨੁਸ਼ਾਸਨ ਤੇ ਹੌਸਲੇ ਦੀ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖਾਲਸਾ ਮਾਡਲ ਸਕੂਲ, ਕਰਮਜੀਤ ਕੌਰ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।