ਰੋਇੰਗ ਮੁਕਾਬਲਿਆਂ ’ਚ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ ਰੋਇੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਵੱਖ ਵੱਖ ਵਰਗਾਂ ਵਿਚ ਮੱਲਾਂ
Publish Date: Thu, 26 Nov 2026 05:38 PM (IST)
Updated Date: Thu, 26 Nov 2026 05:40 PM (IST)
37 ਮੈਡਲ ਜਿੱਤ ਕੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਰਾਜ ਪੱਧਰੀ ਮੁਕਾਬਲੇ ਰੋਇੰਗ ਬੋਟ ਕਲੱਬ ਕਟਲੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਖਾਲਸਾ ਮਾਡਲ ਸਕੂਲ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ 37 ਮੈਡਲ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹਾ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਫੋਰ ਇਵੈਂਟ 500 ਮੀਟਰ ’ਚ ਜਸਨੂਰ ਕੌਰ, ਮਹਿਕਪ੍ਰੀਤ ਕੌਰ, ਹੈਵਨਪ੍ਰੀਤ ਕੌਰ, ਮਨਜਿੰਦਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪਰਮਜੀਤ ਕੌਰ, ਪੁਨੀਤਇੰਦਰ ਕੌਰ , ਸਿਮਰਜੋਤ ਕੌਰ , ਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। 1000 ਮੀਟਰ ’ਚ ਨਵਨੀਤ ਕੌਰ, ਜਸਨੂਰ ਕੌਰ, ਮਹਿਕਪ੍ਰੀਤ ਕੌਰ, ਹੈਵਨਪ੍ਰੀਤ ਕੌਰ, ਸਿਮਰਨਜੀਤ ਕੌਰ, ਮਨਜਿੰਦਰ ਕੌਰ ਤੇ ਹਰਲੀਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੁਖਪ੍ਰੀਤ ਕੌਰ, ਪਰਮਜੀਤ ਕੌਰ,ਸਿਮਰਨਜੀਤ ਕੌਰ ਤੇ ਸਿਮਰਜੋਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਸਿੰਗਲ ਸਕਲ ਇਵੈਂਟ 1000ਮੀਟਰ ’ਚ ਗਗਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਡਬਲ ਸਕਲ ਇਵੈਂਟ 500 ਮੀਟਰ ’ਚ ਗੁਰਜੰਟ ਸਿੰਘ ਤੇ ਗੁਰਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲਕਸ਼ਮੀ ਤੇ ਮੈਂਹਨਵੀ ਨੇ ਤੀਜਾ ਸਥਾਨ ਹਾਸਿਲ ਕੀਤਾ। 1000 ਮੀਟਰ ’ਚ ਗੁਰਜੰਟ ਸਿੰਘ ਤੇ ਗੁਰਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗਗਨਪ੍ਰੀਤ ਕੌਰ ਤੇ ਮਨਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੇਅਰ ਇਵੈਂਟ 1000 ਮੀਟਰ ’ਚ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। 500 ਮੀਟਰ ਸੁਖਪ੍ਰੀਤ ਕੌਰ ਨੇ ਪਹਿਲਾ ਸਥਾਨ ਤੇ ਨਵਨੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਸਿੰਗਲ ਸਕਲ ਇਵੈਂਟ ’ਚ ਲਕਸ਼ਮੀ ਤੇ ਹਰਮਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਡਬਲ ਸਕਲ ਮਿਕਸ ਇਵੈਂਟ 500 ਮੀਟਰ ’ਚ ਮਨਵੀਰ ਕੌਰ ਤੇ ਹਰਮਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਮੈਹਨਵੀ ਤੇ ਪੁਨੀਤਇੰਦਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਦੱਸਿਆ ਕਿ ਇਹ ਜਿੱਤਾਂ ਰੋਇੰਗ ਕੋਚ ਗੁਰਜਿੰਦਰ ਸਿੰਘ ਚੀਮਾ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆਂ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਨਾਂ ਨੇ ਖਿਡਾਰੀਆਂ ਦੀ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਤੇ ਅੱਗੇ ਹੋਣ ਵਾਲੇ ਇਵੈਂਟਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ’ਤੇ ਨਵਤੇਜ ਸਿੰਘ ,ਗੁਰਪ੍ਰੀਤ ਕੌਰ ਇੰਚਾਰਜ ਖਾਲਸਾ ਮਾਡਲ ਸਕੂਲ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।