ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ’ਚ ਜਿੱਤੇ 15 ਮੈਡਲ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ’ਚ ਜਿੱਤੇ 15 ਮੈਡਲ
Publish Date: Fri, 11 Sep 2026 04:27 PM (IST)
Updated Date: Fri, 11 Sep 2026 04:28 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਖ਼ਾਲਸਾ ਮਾਡਲ ਸਕੂਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਮੁਕਾਬਲਿਆਂ ’ਚ 15 ਮੈਡਲ ਜਿੱਤ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਕੁਲਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-14 ਵਰਗ ਦੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ ਸਤਸਾਹਿਬਲੀਨ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਸਿੰਗਲ ਸੋਟੀ ਟੀਮ ਮੁਕਾਬਲਿਆਂ ’ਚ ਦਿਲਪ੍ਰੀਤ ਕੌਰ, ਜੈਸਮੀਨ ਕੌਰ ਤੇ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਸਿੰਗਲ ਸੋਟੀ ਵਿਅਕਤੀਗਤ ਮੁਕਾਲਿਆਂ ’ਚ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-177 ਫਰੀ ਸੋਟੀ ਟੀਮ ’ਚ ਗਗਨਦੀਪ ਕੌਰ, ਸਿਮਰਨਜੀਤ ਕੌਰ ਤੇ ਪ੍ਰਭਨੂਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਸਿੰਗਲ ਸੋਟੀ ਟੀਮ ’ਚ ਹਰਸ਼ਦੀਪ ਕੌਰ, ਪ੍ਰੀਆਂਸ਼ਾ ਤੇ ਅਮਨਦੀਪ ਕੌਰ ਨੇ ਪਹਿਲਾ ਜਦਕਿ ਅੰਡਰ-19 ਸਿੰਗਲ ਸੋਟੀ ਵਿਅਕਤੀਗਤ ਮੁਕਾਬਲਿਆਂ ’ਚ ਹਰਸ਼ਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਵਾਏ ਗਏ ਲੜਕਿਆਂ ਅੰਡਰ-14 ਸਿੰਗਲ ਸੋਟੀ ਟੀਮ ਮੁਕਾਬਲਿਆਂ ’ਚ ਹਰਜੋਤ ਸਿੰਘ, ਸੁਖਦੀਪ ਸਿੰਘ ਤੇ ਹਰਜਸ ਸਿੰਘ ਨੇ ਪਹਿਲਾ ਜਦਕਿ ਅੰਡਰ-14 ਸਿੰਗਲ ਸੋਟੀ ਵਿਅਕਤੀਗਤ ਮੁਕਾਬਲਿਆਂ ’ਚ ਹਰਜੋਤ ਸਿੰਘ ਨੇ ਪਹਿਲਾ ਤੇ ਅਭੀਜੋਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਸਿੰਗਲ ਸੋਟੀ ਟੀਮ ’ਚ ਹਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਮਾਨ ਸਿੰਘ ਤੇ ਗੁਰਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-177 ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ ਹਰਪ੍ਰੀਤ ਸਿੰਘ ਨੇ ਦੂਜਾ ਤੇ ਅੰਡਰ-17 ਫਰੀ ਸੋਟੀ ਵਿਅਕਤੀਗਤ ਮੁਕਾਬਲਿਆਂ ’ਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਅੰਡਰ-19 ਸਿੰਗਲ ਸੋਟੀ ਟੀਮ ਮੁਕਾਬਲਿਆਂ ’ਚ ਸੁਖਮਨਦੀਪ ਸਿੰਘ, ਨਿਹਾਲ ਸਿੰਘ ਤੇ ਪਵਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਸਿੰਗਲ ਸੋਟੀ ਵਿਅਕਤੀਗਤ ਮੁਕਬਾਲੇ ’ਚ ਸੁਖਮਨਦੀਪ ਸਿੰਘ ਨੇ ਪਹਿਲਾ, ਜਦਕਿ ਅੰਡਰ-19 ਵਿਅਕਤੀਗਤ ਡੈਮੋ ਵਿਚ ਪਵਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਨ੍ਹਾਂ ਇਨ੍ਹਾਂ ਖਿਡਾਰਰੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਜਿੱਤਾਂ ਕੋਚ ਤਰਨਜੀਤ ਸਿੰਘ ਦੇ ਮਾਰਗਦਰਸ਼ਨ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹਾਸਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਤੇ ਵਧਾਈ ਦਿੱਤੀ। ਇਸ ਮੌਕੇ ਇੰਚਾਰਜ ਖ਼ਾਲਸਾ ਮਾਡਲ ਸਕੂਲ ਗੁਰਪ੍ਰੀਤ ਕੌਰ, ਨਵਤੇਜ ਸਿੰਘ, ਗੱਤਕਾ ਕੋਚ ਤਰਨਜੀਤ ਸਿੰਘ, ਬਲਜਿੰਦਰ ਕੌਰ ਆਦਿ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।