- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਮਾਰੀਆਂ ਮੱਲਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਖੇਡ ਮੈਦਾਨ ਬਜਰੂੜ (ਤਖਤਗੜ੍ਹ) ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਦੌੜਾਂ, ਰੱਸਾਕਸ਼ੀ, ਸ਼ਤਰੰਜ, ਹੈਂਡਬਾਲ, ਕੁਸ਼ਤੀ ਆਦਿ ਦੇ ਮੁਕਾਬਲੇ ਕਰਾਏ ਗਏ। ਜਿਸ ਵਿਚ ਖਾਲਸਾ ਮਾਡਲ ਸਕੂਲ ਅਤੇ ਖਾਲਸਾ ਸੀਨੀਅਰ ਸਕੈਡੰਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਲੜਕਿਆਂ ਦੇ ਸ਼ਤਰੰਜ ਮੁਕਾਬਲੇ ਵਿਚ ਖਾਲਸਾ ਮਾਡਲ ਸਕੂਲ ਦੇ ਖਿਡਾਰੀ ਸੋਹਲਪ੍ਰੀਤ ਸਿੰਘ ਅਤੇ ਲੜਕੀਆਂ ਦੇ ਮੁਕਾਬਲੇ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਖਿਡਾਰਨ ਨਰਗਿਸ ਨੇ ਪਹਿਲਾ ਸਥਾਨ ਹਾਸਲ ਕੀਤਾ। ਹੈਂਡਬਾਲ ਲੜਕਿਆਂ ਦੇ ਮੁਕਾਬਲੇ ਵਿਚ ਬਲਾਕ-2 ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿੱਚ ਖਾਲਸਾ ਸਕੂਲ ਦੇ ਖਿਡਾਰੀ ਅਨਮੋਲਪ੍ਰੀਤ ਸਿੰਘ, ਮੁਹੰਮਦ ਅਨਾਈਤੁਲਾ, ਮੁਹੰਮਦ ਸਫਾਤੁਲਾ, ਕ੍ਰਿਸ਼ਨ ਕੁਮਾਰ, ਗੁਰਪ੍ਰੀਤ ਸਿੰਘ ਅਤੇ ਜਸਕੀਰਤ ਸਿੰਘ ਸ਼ਾਮਲ ਸਨ। ਹੈਂਡਬਾਲ ਲੜਕੀਆਂ ਦੇ ਮੁਕਾਬਲੇ ਵਿਚ ਬਲਾਕ-2 ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਖਾਲਸਾ ਸਕੂਲ ਦੀਆਂ ਖਿਡਾਰਨਾ ਇਰਲੀਨ ਕੌਰ, ਸਹਿਜਦੀਪ ਕੌਰ, ਗੁਰਨੂਰ ਕੌਰ, ਗੁਰਲੀਨ ਕੌਰ ਅਤੇ ਕਿਰਨਦੀਪ ਕੌਰ ਸ਼ਾਮਿਲ ਸਨ। ਕੁਸ਼ਤੀ ਦੇ ਮੁਕਾਬਲੇ ਵਿਚ ਖਾਲਸਾ ਮਾਡਲ ਸਕੂਲ ਦੇ ਕਾਰਤਿਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਇਸ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਖਾਲਸਾ ਮਾਡਲ ਸਕੂਲ, ਹੈਂਡਬਾਲ ਕੋਚ ਮਨਪ੍ਰੀਤ ਕੌਰ, ਕਿਰਨਜੀਤ ਕੌਰ, ਗੀਤਾ ਰਾਣੀ, ਬਲਜਿੰਦਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।