
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੇਵੀਕੇ ਵੱਲੋਂ ਝੱਲੀਆਂ ਕਲਾਂ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਿਖਲਾਈ ਕੈਂਪ ਲਗ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੂਪਨਗਰ ਵਿਖੇ ਕੇਂਦਰ ਵੱਲੋਂ ਗੋਦ ਲਏ ਬਲਾਕ ਰੂਪਨਗਰ ਦੇ ਪਿੰਡ ਝੱਲੀਆਂ ਕਲਾਂ ਦੇ ਕਿਸਾਨਾਂ ਲਈ 20 ਤੋਂ 26 ਅਗਸਤ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ.ਸਤਬੀਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿਚ 25 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਵਿਗਿਆਨਕ ਢੰਗ ਨਾਲ ਸੰਭਾਲਣ ਅਤੇ ਇਸ ਉਪਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਦੱਸਿਆ ਕਿ ਪਰਾਲੀ ਦੀ ਸਹੀ ਸਾਂਭ-ਸੰਭਾਲ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ, ਫ਼ਸਲ ਦੀ ਪੈਦਾਵਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਸੁਧਾਰ ਲਿਆਂਦਾ ਜਾ ਸਕਦਾ ਹੈ।