'ਹਰ ਬੂਥ, ਕਾਂਗਰਸ ਮਜ਼ਬੂਤ' ਪ੍ਰੋਗਰਾਮ ਦੌਰਾਨ ਸੂਬਾ ਇੰਚਾਰਜ ਦੀ ਅਹਿਮ ਨਸੀਹਤ, ਪੰਜਾਬੀਆਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨਾ ਹਰੇਕ ਕਾਂਗਰਸੀ ਦਾ ਮੁੱਢਲਾ ਫ਼ਰਜ਼
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਸਿਰਫ਼ ਅੱਠ ਦਿਨਾਂ ’ਚ 16 ਜ਼ਿਲ੍ਹਿਆਂ ’ਚ ਵਰਕਰਾਂ ਨਾਲ ਸੰਪਰਕ ਮੁਹਿੰਮ ਪੂਰੀ ਕਰ ਲਈ ਹੈ, ਜੋ ਸੰਗਠਨ ਦੀ ਸਰਗਰਮੀਆਂ ਦਾ ਸਬੂਤ ਹੈ। ਮਾਲਵਾ ਖੇਤਰ ’ਚ ਕਾਂਗਰਸ ਦੀਆਂ ਕਾਮਯਾਬੀ ਰੈਲੀਆਂ ਨਾਲ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਪੀ ਪਾਰਟੀ ਘਬਰਾਈ ਹੋਈ ਹੈ।
Publish Date: Sat, 08 Aug 2026 10:00 AM (IST)
Updated Date: Sat, 08 Aug 2026 10:06 AM (IST)
ਪੰਜਾਬੀ ਜਾਗਰਣ ਟੀਮ, ਨੰਗਲ/ਬਲਾਚੌਰ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੇ ਨੌਵੇਂ ਦਿਨ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਲਈ ਆਪਣੇ ਛੋਟੇ-ਮੋਟੇ ਮਤਬੇਦ ਭੁਲਾਉਣ ਦੀ ਨਸੀਹਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਣਾ ਹਰੇਕ ਕਾਂਗਰਸੀ ਦਾ ਫ਼ਰਜ਼ ਹੈ। ਉਹ ਸ਼ੁੱਕਰਵਾਰ ਨੂੰ ਨੰਗਲ ਦੇ ਰੂਪਨਗਰ ਦੇ ਨੰਗਲ ਤੇ ਜ਼ਿਲ੍ਹਾ ਨਵਾਂ ਸ਼ਹਿਰ ’ਚ ਕਾਂਗਰਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਸਿਰਫ਼ ਅੱਠ ਦਿਨਾਂ ’ਚ 16 ਜ਼ਿਲ੍ਹਿਆਂ ’ਚ ਵਰਕਰਾਂ ਨਾਲ ਸੰਪਰਕ ਮੁਹਿੰਮ ਪੂਰੀ ਕਰ ਲਈ ਹੈ, ਜੋ ਸੰਗਠਨ ਦੀ ਸਰਗਰਮੀਆਂ ਦਾ ਸਬੂਤ ਹੈ। ਮਾਲਵਾ ਖੇਤਰ ’ਚ ਕਾਂਗਰਸ ਦੀਆਂ ਕਾਮਯਾਬੀ ਰੈਲੀਆਂ ਨਾਲ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਪੀ ਪਾਰਟੀ ਘਬਰਾਈ ਹੋਈ ਹੈ।
ਉਨ੍ਹਾਂ ਪਾਰਟੀ ਵਰਕਰਾਂ ਦੀ ਇਕਜੁੱਟਦਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਸਮਰਪਣ ਹੀ ਪਾਰਟੀ ਨੂੰ ਕਾਮਯਾਬੀ ਦੇਵੇਗਾ। ਉਨ੍ਹਾਂ ਨੇ ਪਿਛਲੇ ਸੱਤ ਦਿਨਾਂ ਦੌਰਾਨ ਦੇਖਿਆ ਹੈ ਕਿ ਪੰਜਾਬ ਦੇ ਲੋਕ ਵੱਡੀ ਆਸ ’ਤੇ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਤੇ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨਾ ਹਰੇਕ ਕਾਂਗਰਸੀ ਦਾ ਫ਼ਰਜ਼ ਹੈ।
ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ’ਚ ਕਾਂਗਰਸ ਸਰਕਾਰ ਦੀ ਬਹਾਲੀ ਲਈ ਲੜੀ ਜਾ ਰਹੀ ਵੱਡੀ ਲੜਾਈ ਵਾਸਤੇ ਆਪਣੇ ਛੋਟੇ-ਮੋਟੇ ਮਤਭੇਦ ਭੁਲਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਵੀ ਆਗੂ ਦੇ ਹੱਕ ’ਚ ਨਾਅਰੇਬਾਜ਼ੀ ਕਰਦਾ ਹੈ ਤਾਂ ਪਾਰਟੀ ਨੂੰ ਕੋਈ ਸਮੱਸਿਆ ਨਹੀਂ ਹੈ ਪਰ, ਜਦੋਂ ਇਹ ਲੋਕ ਨਾਅਰੇਬਾਜ਼ੀ ਕਰਕੇ ਤੁਰੰਤ ਚਲੇ ਜਾਂਦੇ ਹਨ।
ਤਾਂ ਉਨ੍ਹਾਂ ਦੀ ਮਨਸ਼ਾ ਸਾਫ਼ ਹੋ ਜਾਂਦੀ ਹੈ ਕਿ ਉਹ ਸਿਰਫ਼ ਪ੍ਰੋਗਰਾਮ ’ਚ ਵਿਘਨ ਪਾਉਣ ਆਏ ਸਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਹਰ ਕੋਈ ਸਥਿਤੀ ਦੀ ਗੰਭੀਰਤਾ ਨੂੰ ਸਮਝਦਾ ਹੈ ਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਪਾਰਟੀ ’ਚ ਆਪਣਾ ਯੋਗਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਪੂਰੇ ਕਰਨ ਤੋਂ ਬਾਅਦ, ਪਾਰਟੀ ਵੱਧ ਤੋਂ ਵੱਧ ਵਰਕਰਾਂ ਤੱਕ ਪਹੁੰਚ ਬਣਾਉਣ ਲਈ ਹਲਕਾ ਪੱਧਰੀ ਪ੍ਰੋਗਰਾਮ ਸ਼ੁਰੂ ਕਰੇਗੀ। ਕਿਉੰਕਿ ਵਿਧਾਨ ਸਭਾ ਦੀਆਂ ਚੋਣਾਂ ਨਵੰਬਰ ’ਚ ਵੀ ਕਰਵਾਈਆਂ ਜਾ ਸਕਦੀਆਂ ਹਨ। ਇਸ ਲਈ ਬਹੁਤ ਘੱਟ ਸਮਾਂ ਬਾਕੀ ਰਹਿ ਗਿਆ ਹੈ।
ਆਰਐੱਸਐੱਸ ਤੇ ਆਪ ਦੇ ਲੋਕ ਸਾਡੇ ਪ੍ਰੋਗਰਾਮਾਂ ’ਚ ਪਾ ਰਹੇ ਨੇ ਅੜਿੱਕਾ : ਵੜਿੰਗ
ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਹਰ ਬੂਥ, ਕਾਂਗਰਸ ਮਜ਼ਬੂਤ' ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਰਐੱਸਐੱਸ ਤੇ ਆਪ ਦੇ ਲੋਕ ਕਾਂਗਰਸ ਦੇ ਪ੍ਰੋਗਰਾਮਾਂ ’ਚ ਲਗਾਤਾਰ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਕਾਂਗਰਸ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਨੂੰ ਜਾਂ ਪਾਰਟੀ ਨੂੰ ਕਿਸੇ ਵੀ ਆਗੂ ਦੇ ਹੱਕ ’ਚ ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਤੋਂ ਕੋਈ ਪਰੇਸ਼ਾਨੀ ਨਹੀਂ। ਵੜਿੰਗ ਨੇ ਔਖੀ ਘੜੀ ’ਚ ਪਾਰਟੀ ਨਾਲ ਖੜ੍ਹੇ ਰਹਿਣ ਤੇ ‘ਆਪ’ ਦੀਆਂ ਧੱਕੇਸ਼ਾਹੀਆਂ ਦਾ ਸਾਹਮਣਾ ਕਰਨ ਲਈ ਵਰਕਰਾਂ ਦਾ ਧੰਨਵਾਦ ਕਰਦਿਆਂ ਵਾਅਦਾ ਕੀਤਾ ਕਿ ਹਰ ਧੱਕੇਸ਼ਾਹੀ ਤੇ ਬੇਇਨਸਾਫ਼ੀ ਦਾ ਬਦਲਾ ਬਰਾਬਰ ਹਿਸਾਬ ਨਾਲ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਾਂ ਆ ਰਿਹਾ ਹੈ ਤੇ ਪਾਰਟੀ ਨਾਲ ਡਟ ਕੇ ਖੜ੍ਹਨ ਵਾਲੇ ਤੇ ਆਪ ਸਰਕਾਰ ਦਾ ਸਾਹਮਣਾ ਕਰਨ ਵਾਲੇ ਵਰਕਰਾਂ ਦਾ ਯੋਗ ਸਨਮਾਨ ਕੀਤਾ ਜਾਵੇਗਾ।