ਕਿਸਾਨੀ ਮਾਮਲਿਆਂ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵਿਚਾਰਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਉਪਰੰਤ ਆਗੂ
Publish Date: Sat, 14 Nov 2026 03:19 PM (IST)
Updated Date: Sat, 14 Nov 2026 03:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਹੋਈ, ਇਸ ਸਬੰਧੀ ਜਸਵਿੰਦਰ ਸਿੰਘ ਕਈਨੌਰ ਤੇ ਸੁਖ ਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ’ਚ ਕਈ ਕਿਸਾਨੀ ਮਸਲੇ ਵਿਚਾਰੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐੱਨਪੀਕੇ ਖਾਦ ਦੀਆਂ ਕੀਮਤਾਂ ’ਚ ਵਾਧਾ ਕਰਕੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਹੈ। ਇਹ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਖਾਦਾਂ ਤੇ ਦਵਾਈਆਂ ਦੇ ਰੇਟ ਬਹੁਤ ਵਧਾਏ ਜਾਂਦੇ ਹਨ ਜਦੋਂ ਕਿ ਫਸਲਾਂ ਦੇ ਭਾਅ ’ਚ ਨਿਗੁਣਾ ਵਾਧਾ ਕੀਤਾ ਜਾਂਦਾ ਹੈ। ਇਸ ਮੌਕੇ ਚਲਾਕੀ ਤੇ ਅਵਤਾਰ ਸਿੰਘ ਸਹੇੜੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਜਵੀਜ ਕੀਤੀ ਦਿੱਲੀ ਕਿਸਾਨੀ ਮੋਰਚੇ ਦੀ ਵਰ੍ਹੇਗੰਢ ਮਨਾਉਂਦੇ ਹੋਏ 26 ਜਨਵਰੀ ਨੂੰ ਪਟਿਆਲਾ ਰੈਲੀ ’ਚ ਪਹੁੰਚਣ ਦੀ ਬੇਨਤੀ ਕੀਤੀ ਨਾ ਕਿਹਾ ਕਿ ਝੋਨੇ ਦੀ ਖਰੀਦ ਦੀਆਂ ਤਰੀਕਾਂ ’ਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਤੇ ਡੀਏਪੀ ਖਾਦ ਜ਼ਿਲ੍ਹਾ ਰੂਪਨਗਰ ’ਚ ਮੰਗ ਅਨੁਸਾਰ ਮਿਲਣਾ ਚਾਹੀਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਫਸਰ ਇਕਬਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਤੇ ਬਰਤਨ ਬਾਲੀਆਂ ਖਾਦਾਂ ਦਵਾਈਆਂ ਆਦਿ ਪਾਉਣ ਬਾਰੇ ਜਾਣਕਾਰੀ ਦਿੱਤੀ ਤੇ ਕਿਸਾਨਾਂ ਨੂੰ ਆਈਡੀ ਕਾਰਡ ਬਣਾਉਣ ਬਾਰੇ ਵੀ ਪ੍ਰੇਰਿਆ ਤਾਂ ਕਿ ਲੋੜ ਅਨੁਸਾਰ ਕਿਸਾਨਾਂ ਨੂੰ ਹਰੇਕ ਤਰਾਂ ਦਾ ਲਾਭ ਮਿਲ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਬਾਰੇ ਜਿਵੇਂ ਕਣਕ ਦਾ ਬੀਜ ਦਾਲਾਂ ਤੇ ਖੇਤੀਬਾੜੀ ਦੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਪ੍ਰੀਤ ਇੰਦਰ ਸਿੰਘ ਜਟਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਸੱਤ ਦਿਨਾਂ ਦੇ ਕਿਸਾਨੀ ਮੋਰਚੇ ਦੀਆਂ ਮੰਗਾਂ ਨਾ ਲਾਗੂ ਕਰਨ ਤੇ ਪੰਜਾਬ ਸਰਕਾਰ ਨੇ ਬਹੁਤ ਘਟੀਆ ਕੰਮ ਕੀਤਾ ਹੈ ਤੇ ਵਾਅਦਾ ਫਿਰੋਸੀ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ, ਨੇਤਰ ਸਿੰਘ ਰੋਣੀ,ਨੰਬਰਦਾਰ ਰਣਧੀਰ ਸਿੰਘ ਮਾਜਰੀ, ਜਸਵਿੰਦਰ ਸਿੰਘ ਕਾਈਨੌਰ, ਕਰਨੈਲ ਸਿੰਘ ਡੂਮਛੇੜੀ, ਕੇਵਲ ਸਿੰਘ, ਗੁਰਦੀਪ ਸਿੰਘ ਰਸੂਲਪੁਰ, ਕਰਨੈਲ ਸਿੰਘ ਰਸੀਦਪੁਰ, ਜਗੀਰ ਸਿੰਘ ਵਜੀਦਪੁਰ, ਕੁਲਵੰਤ ਸਿੰਘ ਸਲੇਮਪੁਰ, ਮੋਹਨ ਸਿੰਘ ਸਖੋ ਮਾਜਰਾ, ਭੁਪਿੰਦਰ ਸਿੰਘ ਮੁੰਡੀਆਂ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਢੋਲਣ ਮਾਜਰਾ, ਸ਼ਮਸ਼ੇਰ ਸਿੰਘ ਸੰਗਤਪੁਰਾ, ਕੁਲਬੀਰ ਸਿੰਘ ਦਾਤਾਰਪੁਰ, ਪਰਮਜੀਤ ਸਿੰਘ, ਗੁਰਨਾਮ ਸਿੰਘ ਕਾਂਜਲਾ ,ਸੁਖਦੀਪ ਸਿੰਘ, ਰਘਬੀਰ ਸਿੰਘ, ਰਣਧੀਰ ਸਿੰਘ, ਸੈਂਟੀ ਕਾਇਨੌਰ, ਸੰਤੋਖ ਸਿੰਘ ਕਲਹੇੜੀ, ਨਿਰਮਲ ਸਿੰਘ ਛੱਜੂ ਮਾਜਰਾ, ਕੁਲਵੰਤ ਸਿੰਘ ਮੁੰਡੀਆਂ, ਨੰਬਰਦਾਰ ਕਰਨੈਲ ਸਿੰਘ ਵਜੀਦਪੁਰ ਆਦਿ ਸ਼ਾਮਿਲ ਸਨ।