- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਨਿਰੰਤਰ ਬਣਾਈ ਰੱਖਣ ਲਈ ਪ੍ਰਸ਼ਾਸ਼ਨ ਯਕੀਨੀ ਬਣਾਏ: ਆਗੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਰੂਪਨਗਰ ਦੇ ਪ੍ਰਧਾਨ ਮੋਹਰ ਸਿੰਘ ਖਾਬੜਾ, ਪ੍ਰਚਾਰ ਸਕੱਤਰ ਬਲਵਿਦਰ ਸਿੰਘ ਚੱਕਲਾਂ ਤੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੰਤ ਸਿੰਘ ਗੈਕੀ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਝੋਨੇ ਦੀ ਖ਼ਰੀਦ ‘ਦੇਰ ਆਏ ਦਰੁੱਸਤ ਆਏ’ ਵਾਲੀ ਵਾਲੀ ਗੱਲ ਹੈ ਕਿਉਂਕਿ ਸਰਕਾਰ ਨੇ 15 ਦਿਨ ਪਹਿਲਾਂ ਝੋਨਾ ਦੇ ਬਿਜਾਈ ਕਰਵਾ ਕੇ 15 ਦਿਨ ਲੇਟ ਖ਼ਰੀਦ ਸ਼ੁਰੂ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਨੂੰ ਨਿਰੰਤਰ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਪਿਛਲੇ ਸਾਲ ਕਿਸਾਨਾਂ ਨੂੰ ਕਾਫੀ ਮੁਸਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਖ਼ਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਨਮੀ ਚੈੱਕ ਮੀਟਰਾਂ ਦੀ ਰੀਡਿੰਗ ’ਚ ਵੱਡਾ ਫ਼ਰਕ ਦੇਖਣ ਨੂੰ ਮਿਲਿਆ। ਇਸ ਕਰਕੇ ਮੰਡੀਆਂ ’ਚ ਝੋਨੇ ਦੀ ਖ਼ਰੀਦ ਲਈ ਏਜੰਸੀਆਂ ਵੱਲੋਂ ਵਰਤੇ ਜਾਂਦੇ ਮੋਇਸਚਰ ਮੀਟਰ ਦੀ ਰੀਡਿੰਗ ਮਾਰਕੀਟ ਕਮੇਟੀ ਦੇ ਮੀਟਰਾਂ ਨਾਲ ਬਰਾਬਰ ਮੇਲ ਖਾਂਦੀ ਹੋਵੇ, ਭਾਰ ਤੋਲ ਕੰਡਿਆਂ ਦੀ ਪੁਖਤਾ ਜਾਂਚ ਕੀਤੀ ਜਾਵੇ, ਬਾਰਦਾਨੇ ਦੀ ਕੋਈ ਘਾਟ ਨਾ ਆਵੇ ਤੇ ਸਮੇਂ ਸਿਰ ਲਿਫਟਿੰਗ ਵੀ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਬਹਾਨਾਂ ਬਣਾ ਕੇ ਕਿਸਾਨ ਨੂੰ ਪਰੇਸ਼ਾਨ ਕਰਨ ਜਾਂ ਉਸ ਦੀ ਆਰਥਿਕ ਲੁੱਟ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਮੰਡੀ ’ਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਕਿ ਬੇਵਜਾ ਪਰੇਸ਼ਾਨ ਨਾ ਹੋਣਾ ਪਵੇ। ਆਗੂਆਂ ਸਰਕਾਰ ਪ੍ਰਸ਼ਾਸਨ ਤੇ ਪ੍ਰਬਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਮੰਡੀਆਂ ’ਚ ਕਿਸਾਨ ਨਾਲ ਕਿਸੇ ਕਿਸਮ ਦਾ ਧੱਕਾ, ਪ੍ਰਬੰਧਾਂ ਦੀ ਘਾਟ, ਲਿਫਟਿੰਗ ਤੇ ਆਰਥਿਕ ਲੁੱਟ ਨਾ ਹੋਵੇ ਤੇ ਕਿਸਾਨ ਨੂੰ ਕਿਸੇ ਕਿਸਮ ਦਾ ਸੰਘਰਸ਼ ਦੇ ਰਾਹ ਤੇ ਚੱਲਣ ਲਈ ਮਜਬੂਰ ਨਾ ਹੋਣਾਂ ਪਵੇ।