ਖਹਿੜਾ ਛੱਡੋ ਫੈਸ਼ਨਾਂ ਦਾ, ਰੂਪ ਅਪਣਾਓ ਖਾਲਸੇ ਦਾ : ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੀ ਅਨੋਖੀ ਮੁਹਿੰਮ
ਇਸ ਮੌਕੇ ਜਿੱਥੇ ਉਨ੍ਹਾਂ ਵੱਲੋਂ ਨੌਜਵਾਨ ਲੜਕੀਆਂ ਨੂੰ ਅਤੇ ਬੀਬੀਆਂ ਨੂੰ ਆਪਣੇ ਸੱਭਿਆਚਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਉੱਥੇ ਹੀ ਉਨ੍ਹਾਂ ਨੂੰ ਦੁਮਾਲੇ ਵੀ ਸਜਾਏ ਜਾ ਰਹੇ ਹਨ ਅਤੇ ਸਿੱਖੀ ਨਾਲ ਜੋੜਿਆ ਜਾ ਰਿਹਾ।
Publish Date: Mon, 02 Mar 2026 03:57 PM (IST)
Updated Date: Mon, 02 Mar 2026 04:03 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਮੌਕੇ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਨਜ਼ਦੀਕ ਗੁਰਬਾਣੀ ਕੌਰ ਖਾਲਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਸਜੋ ਸਿੱਖ ਸਜਾਓ ਖਹਿੜਾ ਛੱਡੋ ਫੈਸ਼ਨਾਂ ਦਾ ਰੂਪ ਅਪਣਾਓ ਖਾਲਸੇ ਦਾ ਮੁਫਤ ਦੁਮਾਲਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਜਿੱਥੇ ਉਨ੍ਹਾਂ ਵੱਲੋਂ ਨੌਜਵਾਨ ਲੜਕੀਆਂ ਨੂੰ ਅਤੇ ਬੀਬੀਆਂ ਨੂੰ ਆਪਣੇ ਸੱਭਿਆਚਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਉੱਥੇ ਹੀ ਉਨ੍ਹਾਂ ਨੂੰ ਦੁਮਾਲੇ ਵੀ ਸਜਾਏ ਜਾ ਰਹੇ ਹਨ ਅਤੇ ਸਿੱਖੀ ਨਾਲ ਜੋੜਿਆ ਜਾ ਰਿਹਾ।