
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸਵਾਮੀਪੁਰ ’ਚ ਲੀਗਲ ਏਡ ਕਲੀਨਿਕ ਸਥਾਪਿਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ) ਨਵੀਂ ਦਿੱਲੀ ਵੱਲੋਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਦੇ ਉਦੇਸ਼ ਨਾਲ 25 ਅਗਸਤ ਤੋਂ 24 ਅਕਤੂਬਰ, 2026 ਤੱਕ ਮੈਗਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਸਵਾਮੀਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਲਈ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਵੱਲੋਂ ਖੁਦ ਸਥਾਨ ਦਾ ਮੁਆਇਨਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਦੀ ਅਰਾਮ ਨਾਲ ਪਹੁੰਚ ਨੂੰ ਧਿਆਨ ਵਿਚ ਰੱਖਦਿਆਂ ਇਸ ਸਥਾਨ ਦੀ ਚੋਣ ਕੀਤੀ ਗਈ।