ਗੁਰਦੀਪ ਭੱਲੜੀ, ਨੰਗਲ : ਬਲਾਕ ਕਾਂਗਰਸ ਕਮੇਟੀ ਨੰਗਲ ਵੱਲੋਂ ਅੱਜ ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਪੰਜਾਬ ਯੂਥ ਕਾਂਗਰਸ ਨੇ ਹਾਲ ਹੀ ਵਿੱਚ ਚੁਣੇ ਗਏ ਨਵੇਂ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਵਿੱਚ ਇਕੱਠੇ ਹੋਏ ਸਮੂਹ ਕਾਂਗਰਸੀ ਆਗੂਆਂ ਵੱਲੋਂ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਹਰੀਪੁਰ ਅਤੇ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਵੇਕ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਇਨ੍ਹਾਂ ਆਗੂਆਂ ਦੀ ਚੋਣਾਂ 'ਚ ਜਿੱਤ ਹੋਣ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਉਹ ਸਮੂਹ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਸਮੂਹ ਪਾਰਟੀ ਆਗੂਆਂ ਤੇ ਉਨ੍ਹਾਂ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਗਏ ਵਿਧਾਨ ਸਭਾ ਦੇ ਪ੍ਰਧਾਨ ਵਿਵੇਕ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਗੁਰਸੇਵਕ ਸਿੰਘ ਅਤੇ ਵਿਸ਼ਨੂੰ ਦੱਤ, ਵਿਧਾਨ ਸਭਾ ਜਨਰਲ ਸਕੱਤਰ ਅਗਮਜੀਤ ਸਿੰਘ, ਭੁਪਿੰਦਰ ਸਿੰਘ, ਮਨੋਜ ਕੁਮਾਰ ,ਰਜਿੰਦਰ ਸਿੰਘ ਆਦਿ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਅਸ਼ੋਕ ਸੈਣੀ, ਵਿੱਦਿਆ ਸਾਗਰ, ਪ੍ਰਦੀਪ ਸੋਨੀ, ਪਿੰਡ ਖੇੜਾ ਕਲਮੋਟ ਦੇ ਸਰਪੰਚ ਰਾਮ ਪਾਲ ਸ਼ਰਮਾ, ਸੁਰਿੰਦਰ ਪੰਮਾ, ਨਰੇਸ਼ ਅਰੋੜਾ, ਟੋਨੀ ਸਹਿਗਲ, ਰਾਕੇਸ਼, ਮਹਿਤਾ, ਵਿਜੇ ਕੌਸ਼ਲ, ਧਰਿੰਦਰ ਸੱਭਰਵਾਲ, ਲਖਬੀਰ ਸਿੰਘ ਲੱਕੀ, ਅਸ਼ੋਕ ਰਾਣਾ, ਸਰਿਤ ਮਲਿਕ ਆਦਿ ਹਾਜ਼ਰ ਸਨ।