ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ

ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਮਾਰੂ ਨੀਤੀਆਂ ਖਿਲਾਫ ਵਿਰੋਧ ਪ੍ਰਦਰਸ਼ਨ ਬੀਪੀਈਓ ਦਫਤਰ ਵਿਖੇ ਕੀਤਾ ਗਿਆ।

ਇਸ ਮੌਕੇ ਸੂਬਾ ਆਗੂ ਮਾਸਟਰ ਕਿਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਮਜ਼ਦੂਰ ਵਿਰੋਧੀ ਫੈਸਲੇ ਲਗਾਤਾਰ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਮਜ਼ਦੂਰਾਂ ਦੀ ਦਿਹਾੜੀ 8 ਘੰਟੇ ਦੀ ਬਿਜਾਏ 12 ਘੰਟੇ ਕਰਨ ਅਤੇ ਕਿਰਤ ਕਾਨੂੰਨਾਂ ਵਿੱਚ ਸੋਧ ਕਰਨ ਦਾ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਲੰਬੇ ਸਮੇਂ ਤੋਂ ਡੀਏ ਨਹੀਂ ਦਿੱਤਾ ਜਾ ਰਿਹਾ, ਪੇ ਕਮਿਸ਼ਨ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂ ਰਹੇ, ਮਿਡ-ਡੇ-ਮੀਲ ਆਸ਼ਾ ਵਰਕਰ ਦਾ ਮੰਨਿਆ ਹੋਇਆ ਤਨਖਾਹ ਵਾਧਾ ਲਾਗੂ ਨਹੀਂ ਕੀਤਾ ਜਾ ਰਿਹਾ, ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ, ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ।

ਇਸ ਮੌਕੇ ਮਾਸਟਰ ਸੋਮਨਾਥ, ਵੀਰ ਸਿੰਘ ਜੀਟੀਯੂ ਬਲਾਕ ਪ੍ਰਧਾਨ, ਮਹੇਸ ਕੁਮਾਰ ਪੀਡਬਲਯੂਡੀ ਬਲਾਕ ਪ੍ਰਧਾਨ, ਕੇਵਲ ਕਿ੍ਸ਼ਨ ਕੋਟਲਾ ਜਨਰਲ ਸਕੱਤਰ ਮਾਸਟਰ ਰਾਜਿੰਦਰ ਸਿੰਘ, ਮਾਸਟਰ ਮਹਿੰਦਰ ਸਿੰਘ, ਪੀਟੀਆਈ ਜਸਵਿੰਦਰ ਸਿੰਘ ਬੱਢਲ, ਰਾਜ ਕੁਮਾਰ ਸ਼ਰਮਾ, ਰਾਮ ਕਿਸ਼ਨ, ਮਹਿੰਦਰ ਕੌਰ, ਸੋਮਨਾਥ ਲਮਲੈਹੜੀ, ਰਣਜੀਤ ਸਿੰਘ ਵਿਰਕ, ਗੱਜਣ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਹੇਠ ਸਰਕਾਰ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦਾ ਡਟਵਾਂ ਵਿਰੋਧ ਕੀਤਾ ਜਾਵੇਗਾ।