ਗੁਰਦੀਪ ਭੱਲੜੀ, ਨੰਗਲ

ਨੰਗਲ ਦੇ ਪਿੰਡ ਬਰਾਰੀ ਵਿਖੇ ਸਾਰੇ ਜਾ ਰਹੇ ਪੁਲ ਦੇ ਬਨਣ ਨਾਲ ਅੱਧੀ ਦਰਜ਼ਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਰੇਲਵੇ ਫਾਟਕਾਂ ਤੋਂ ਨਿਜ਼ਾਤ ਮਿਲ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਬਰਾਰੀ ਵਿਖੇ 5 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਪੁਲ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਨ੍ਹਾਂ ਪਿੰਡਾ ਦੇ ਲੋਕਾਂ ਨੂੰ ਸ਼ਹਿਰ 'ਚ ਆਉਣ-ਜਾਣ ਲਈ ਰੇਲਵੇ ਫਾਟਕਾਂ 'ਤੇ ਖੜ੍ਹ ਕੇ ਸਮਾਂ ਬਰਬਾਦ ਕਰਨਾ ਪੈਂਦਾ ਸੀ, ਕਿਉਂਕਿ ਰੇਲਵੇ ਸਟੇਸ਼ਨ ਨੇੜੇ ਹੋਣ ਕਾਰਨ ਇਥੇ ਅਕਸਰ ਰੇਲ ਗੱਡੀਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਵਾਰ-ਵਾਰ ਫਾਟਕ ਬੰਦ ਹੋਣ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਇਸ ਪੁਲ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ, ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਾਲ ਲੈ ਕੇ ਇਸ ਪੁਲ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਹਦਾਇਤ ਕੀਤੀ ਕਿ ਉਹ ਪੁਲ ਦੇ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚੜਾਉਣ ਤਾ ਕਿ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਐੱਸਡੀਐੱਮ ਅਤੇ ਨਗਰ ਕੌਂਸਲ ਨੰਗਲ ਦੀ ਪ੍ਰਸ਼ਾਸਕ ਕਨੂ ਗਰਗ, ਕਾਰਜ ਸਾਧਕ ਅਫਸਰ ਮਨਜਿੰਦਰ ਸਿੰਘ, ਐੱਮਈ ਵਿਨੈ ਮਹਾਜਨ, ਏਐੱਮਈ ਯੁਧਵੀਰ ਸਿੰਘ,ਬਲਾਕ ਕਾਂਗਰਸ ਪ੍ਰਧਾਨ ਸੰਜੈ ਸਾਹਨੀ,ਸੁਰਿੰਦਰ ਪੰੰਮਾਂ, ਟੋਨੀ ਸਹਿਗਲ,ਦੀਪਕ ਨੰਦਾ, ਰਾਜੇਸ਼ ਆਂਗਰਾ, ਉਮਾਕਾਂਤ ਸ਼ਰਮਾ, ਅਸ਼ੋਕ ਜੈਨ, ਕ੍ਰਿਸ਼ਨਪਾਲ ਰਾਣਾ, ਚਰਨਜੀਤ ਮਨੋਚਾ, ਅਨੀਤਾ ਸ਼ਰਮਾ, ਦਵਿੰਦਰ ਸ਼ਰਮਾ, ਡੀਐੱਸਪੀ ਰਮਿੰਦਰ ਸਿੰਘ ਕਾਹਲੋਂ, ਐੱਸਐੱਚਓ ਪਵਨ ਚੌਧਰੀ, ਲੋਕ ਨਿਰਮਾਣ ਵਿਭਾਗ ਦੇ ਜੇਈ ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।