ਸਰਬਜੀਤ ਸਿੰਘ, ਰੂਪਨਗਰ

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਯੂਨਿਟ ਰੂਪਨਗਰ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕਲਮਛੋੜ ਹੜਤਾਲ ਕੀਤੀ ਗਈ । ਡਿਪਟੀ ਕਮਿਸ਼ਨਰ ਦਫਤਰ ਦੇ ਅੱਗੇ ਇਕੱਤਰ ਹੋਏ ਸਮੂਹ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਮਲਾਜ਼ਮ ਮਾਰੂ ਨੀਤੀਆਂ ਅਪਣਾਉਦੇ ਹੋਏ ਅਤੇ ਮੁਲਾਜ਼ਮਾਂ ਨੂੰ ਕੁਝ ਨਾ ਕੁਝ ਰਾਹਤ ਦੇਣ ਦੀ ਬਜਾਏ ਮਿਲ ਰਹੇ ਭੱਤਿਆਂ ਵਿਚ ਕਟੌਤੀ ਕਰਨ ਦੀ ਨਿਖੇਦੀ ਕੀਤੀ, ਜਿਸ ਨਾਲ ਕਰਮਚਾਰੀਆਂ ਵਿਚ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਕਰਮਚਾਰੀਆਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਕਿ ਸਰਕਾਰ ਬਣਨ ਤੋਂ ਬਾਅਦ ਤੁਰੰਤ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ ਅਤੇ ਕਰਮਚਾਰੀਆਂ ਦਾ ਬਕਾਇਆ ਰਹਿੰਦਾ ਮਹਿੰਗਾਈ ਭੱਤਾ ਜਾਰੀ ਕਰ ਦਿੱਤਾ ਜਾਵੇਗ ਪਰ ਅੱਜ ਤਕ ਵੀ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ ਅਤੇ ਹੁਣ ਇਸ ਨੂੰ ਲਮਕਾ ਕੇ ਦਸੰਬਰ 2020 ਤਕ ਵਾਧਾ ਕਰ ਦਿੱਤਾ ਗਿਆ ਹੈ ਕਿ੍ਸ਼ਨ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਹ ਕਲਮਛੋੜ ਹੜਤਾਲ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵੱਲੋ ਲਗਾਤਾਰ ਜਾਰੀ ਰਹੇਗੀ ਅਤੇ ਇਸ ਦੇ ਨਾਲ ਰੋਸ ਰੈਲੀਆਂ ਵੀ ਕੀਤੀਆਂ ਜਾਣਗੀਆਂ ਇਸ ਉਪਰੰਤ ਮਿਤੀ 15 ਅਗਸਤ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋ ਗੁਲਾਮੀ ਦਿਵਸ ਮਨਾਇਆ ਜਾਵੇਗਾ ਅਤੇ ਜ਼ਿਲ੍ਹੇ ਦੇ ਸਾਰੇ ਦਫਤਰੀ ਕਰਮਚਾਰੀ ਆਪਣੇ ਘਰਾਂ 'ਤੇ ਵੱਡੇ-ਵੱਡੇ ਕਾਲੇ ਝੰਡੇ ਚਾੜ ਕੇ ਰੋਸ ਮਨਾਇਆ ਜਾਵੇਗਾ ਅਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾ ਕੇ ਸਰਕਾਰ ਦਾ ਮੁਲਾਜ਼ਮ ਮਾਰੂ ਚਿਹਰਾ ਨੰਗਾ ਕੀਤਾ ਜਾਵੇਗਾ ਜੇਕਰ ਫਿਰ ਵੀ ਸਰਕਾਰ ਨੇ ਮਲਾਜ਼ਮਾਂ ਦੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਕੋਰੋਨਾ ਵਾਇਰਸ ਸਬੰਧੀ ਵੀ ਕਲੈਰੀਕਲ ਕਾਮੇ ਕੋਈ ਵੀ ਕੰਮ ਨਹੀਂ ਕਰਨਗੇ, ਇਸ ਹੜਤਾਲ ਨਾਲ ਹੋਣ ਵਾਲੀ ਆਮ ਜਨਤਾ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਸਰਕਾਰ ਨੂੰ ਰੋਜ਼ਾਨਾ ਪੈਣ ਵਾਲੇ ਕਰੋੜਾਂ ਰੁਪਏ ਦੇ ਘਾਟੇ ਦੀ ਸਾਰੀ ਜਿਮੇਵਾਰੀ ਅਤੇ ਇਸ ਹੜਤਾਲ ਨਾਲ ਕਿਸੇ ਵੀ ਕਿਸਮ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਾਰੀ ਜਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ

ਇਸ ਮੌਕੇ ਕਮਿਸ਼ਨਰ ਦਫਤਰ ਰੂਪਨਗਰ ਤੋਂ ਸੁਪਰਡੈਂਟ ਹਰਮਿੰਦਰ ਕੌਰ ਭੱਲਾ, ਤਰਸੇਮ ਲਾਲ, ਅਰੁਣ ਕੁਮਾਰ, ਯਾਦਵ ਰਾਏ ਸਿੰਘ ਪੀਏ , ਡਿਪਟੀ ਕਮਿਸ਼ਨਰ ਦਫਤਰ ਤੋਂ ਹਰਪਾਲ ਕੌਰ , ਹੇਮ ਲਤਾ ਸਟੈਨੋ , ਗੁਰਿੰਦਰ ਸਿੰਘ, ਮਹੇਸ਼ ਕੁਮਾਰ, ਰਾਜੀ ਰਾਣੀ, ਰਜਵੰਤ ਕੌਰ ਤੇ ਗੁਰਿੰਦਰ ਕੌਰ ਸਟੈਨੋ, ਹਰਮੀਤ ਸਿੰਘ, ਜਸਪ੍ਰਰੀਤ ਸਿੰਘ ਕਲਸੀ, ਰਾਜਨ ਗੁਪਤਾ, ਕਮਲਜੀਤ ਸਿੰਘ, ਬੁੱਧ ਸਿੰਘ ,ਵਿਨੈ ਧਵਨ, ਕਾਕਾ ਸਿੰਘ, ਅਜੈ ਕੁਮਾਰ, ਭੁਪਿੰਦਰ ਸਿੰਘ ਲੋਕ ਨਿਰਮਾਣ ਵਿਭਾਗ, ਸਹਿਕਾਰੀ ਸਭਾਵਾਂ ਤੋਂ ਸੁਪਰਡੈਂਟ ਤੇਜਿੰਦਰ ਸਿੰਘ ਜਸਵਿੰਦਰ ਕੋਰ ਸੈਨੀਟੇਸ਼ਨ ਵਿਭਾਗ, ਏਡੀਸੀ ਡਿਵੈਲਪਮੈਂਟ ਦਫਤਰ ਤੋਂ ਬਾਬਾ ਪਰਮਜੀਤ ਸਿੰਘ ਜ਼ਿਲਾ ਪ੍ਰਧਾਨ ਕਰਮਚਾਰੀ ਦਲ, ਹਿੰਮਤ ਸਿੰਘ ਡਰਾਇਵਰ ਯੂਨੀਅਨ, ਰਜਨੀਸ਼ ਕੁਮਾਰ, ਸੁਰਜੀਤ ਸਿੰਘ,ਹਰਫੂਲ ਸਿੰਘ ਐਕਸਾਇਜ਼ ਵਿਭਾਗ, ਕਲਾਸ ਫੋਰ ਰਮਨਪ੍ਰਰੀਤ ਸਿੰਘ, ਕੁਲਵਿੰਦਰ ਸਿੰਘ, ਸੰਮੀ ਮਸੀਹ, ਬਲਵੰਤ ਸਿੰਘ ਆਦਿ ਮੌਜੂਦ ਸਨ।