ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੇਟਿਵ 16 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 9 ਮਰੀਜ਼ਾਂ ਨੇ ਕੋਰੋਨਾ 'ਤੇ ਫਤਹਿ ਪਾਉਂਦੇ ਹੋਏ ਘਰ ਪਰਤ ਆਏ ਹਨ। ਰੂਪਨਗਰ ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 87 ਹੋ ਗਈ ਹੈ। ਸਿਵਲ ਸਰਜਨ ਡਾ.ਐੱਚਐੱਨ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ 16 ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਸ਼ੁੱਕਰਵਾਰ ਨੂੰ 248 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇੇਜੇ ਗਏ ਹਨ। ਹੁਣ ਤਕ ਜ਼ਿਲ੍ਹੇ ਵਿਚ 341 ਕੋਰੋਨਾ ਪਾਜ਼ੇਟਿਵ ਮਾਮਲੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 248 ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਬੁੱਧਵਾਰ ਨੂੰ ਆਏ ਕੋਰੋਨਾ ਐਕਟਿਵ ਮਰੀਜ਼ਾਂ ਵਿਚ ਰੂਪਨਗਰ ਸ਼ਹਿਰ ਦੇ 5 ਮਰੀਜ਼, ਚਮਕੌਰ ਸਾਹਿਬ ਦਾ 1 ਮਰੀਜ਼ ਆਇਆ ਹੈ। ਇਸੇ ਤਰ੍ਹਾਂ ਨੂਰਪੁਰ ਬੇਦੀ ਦੇ 4 ਮਰੀਜ਼, ਨੰਗਲ ਦੇ 2 ਨਵੇਂ ਮਰੀਜ਼, ਭਰਤਗੜ੍ਹ ਦੇ 2 ਮਰੀਜ਼ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ 2 ਕੋਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਨਾਲ ਹੁਣ ਤਕ 6 ਮੌਤ ਹੋ ਚੁੱਕੀਆਂ ਹਨ। ਜਿਨ੍ਹਾਂ ਵਿਚ ਪਿੰਡ ਚਤਾਮਲੀ ਦੇ ਇਕ ਵਿਅਕਤੀ ਸਮੇਤ 67 ਸਾਲਾ ਅੌਰਤ ਪਿੰਡ ਮਨਸੂਹਾ, 42 ਸਾਲਾ ਵਿਅਕਤੀ ਪਿੰਡ ਬ੍ਹਮਪੁਰ ਅਤੇ 65 ਸਾਲਾ ਵਿਅਕਤੀ ਪਿੰਡ ਬੱਸੀ ਗੁੱਜਰਾਂ , 78 ਸਾਲਾ ਪਿੰਡ ਨੰਗਲੀ ਟੱਪਰੀਆਂ ਸਬ ਡਿਵੀਜਨ ਸ਼੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੇ ਪਿੰਡ ਰਾਮਪੁਰ ਬੇਟ ਦਾ 54 ਸਾਲ ਦਾ ਵਿਅਕਤੀ ਸ਼ਾਮਿਲ ਹੈ।

248 ਸੈਂਪਲਾਂ ਦੀ ਰਿਪੋਰਟ ਆਉਣ ਬਾਕੀ

ਸਿਵਲ ਸਰਜਨ ਡਾ.ਐਚਐਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਕੁੱਲ 23654 ਸੈਂਪਲ ਲਏ ਗਏ, ਜਿਸ ਚੋਂ 22892 ਦੇ ਸੈਂਪਲ ਨੈਗਟਿਵ ਆਏ ਹਨ ਜਦੋਂ ਕਿ 248 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਕੁੱਲ 87ਮਰੀਜ਼ ਕੋਰੋਨਾ ਪਾਜ਼ੇਟਿਵ ਹਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ 19 ਦੀ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਅਤੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਜਾਣ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ 'ਤੇ ਕਾਬੂ ਪਾਉਣ ਲਈ ਮਾਸਕ ਲਗਾਉਣਾ ਬਹੁਤ ਜ਼ਰੂਰੀ ਹੈ।