ਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੀਰਤਪੁਰ ਸਾਹਿਬ ਵਿਖੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਅਕਾਲੀ ਭਾਜਪਾ ਵਰਕਰਾਂ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕੀਤੇ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜੋ ਅੱਜ ਦੇ ਹਾਲਤ ਹਨ ਉਹ ਬਹੁਤ ਹੀ ਮਾੜੇ ਹਨ। ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਗਰੀਬ ਲੋਕਾਂ ਦੇ ਜੋ ਰਾਸ਼ਨ ਕਾਰਡ ਕੱਟੇ ਗਏ ਹਨ, ਉਹ ਬਹੁਤ ਹੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਕਰੋਨਾ ਮਹਾਂਮਾਰੀ ਕਰਕੇ ਘਰਾਂ ਦੇ ਵਿੱਚ ਕੈਦ ਸਨ ਅਤੇ ਲਾਕਡਾਊਨ ਦੌਰਾਨ ਗਰੀਬ ਲੋਕਾਂ ਨੂੰ ਆਪਣੇ ਖਾਣ ਪੀਣ ਦੇ ਸਾਮਾਨ ਦੀ ਵੀ ਫਿਕਰ ਸਨ ਪਰ ਸੂਬਾ ਸਰਕਾਰ ਵੱਲੋਂ ਉਨ੍ਹਾਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਦਿੱਤੇ ਗਏ ਹਨ, ਜਿਨ੍ਹਾਂ ਕੋਲ ਖਾਣ ਲਈ ਰੋਟੀ ਵੀ ਨਹੀਂ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਹ ਇੱਕ ਹਫ਼ਤੇ ਦੇ ਵਿੱਚੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ ਪਰ ਜੋ ਹਾਲਾਤ ਅੱਜ ਪੰਜਾਬ ਦੇ ਹਨ ਉਹ ਸਾਰਿਆਂ ਦੇ ਸਾਹਮਣੇ ਹਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਕਈ ਘਰਾਂ ਦੇ ਚਿਰਾਗ ਬੁਝ ਗਏ ਹਨ ਜਿਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅਕਾਲੀ ਵਰਕਰਾਂ ਵੱਲੋਂ ਸ਼ਗਨ ਸਕੀਮ 51000 ਰੁਪਏ ਨਾ ਕਰਨ ਅਤੇ ਹਰ ਘਰ ਵਿੱਚ ਰੁਜ਼ਗਾਰ ਦੇਣ ਦੇ ਸਰਕਾਰ ਦੇ ਵਾਅਦੇ ਨੂੰ ਵੀ ਖੋਖਲਾ ਸਾਬਤ ਦੱਸਿਆ ਉਨ੍ਹਾਂ ਕਿਹਾ ਕਿ ਜੇ ਮੌਜੂਦਾ ਸਰਕਾਰ ਪੰਜਾਬ ਦੇ ਗ਼ਰੀਬ ਜਨਤਾ ਲਈ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਇਹ ਰੋਸ ਰੈਲੀਆਂ ਵੱਡੇ ਪੱਧਰ ਤੇ ਕੀਤੀਆਂ ਜਾਣਗੀਆਂ। ਇਸ ਮੌਕੇ ਕੁਲਵਿੰਦਰ ਸਿੰਘ ਬਿੱਟੂ ਸਰਕਲ ਪ੍ਰਧਾਨ, ਡਾ. ਖੁਸ਼ਹਾਲ ਸਿੰਘ ਸਾਬਕਾ ਸਰਕਲ ਪ੍ਰਧਾਨ, ਤਜਿੰਦਰ ਸਿੰਘ ਪੱਪੂ ਸੀਨੀਅਰ ਅਕਾਲੀ ਆਗੂ, ਭਜਨ ਸਿੰਘ, ਸੰਤੋਖ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਪਰਵਿੰਦਰ ਸਿੰਘ, ਸਤਨਾਮ ਸਿੰਘ, ਹਰਸਿਮਰਨ ਸਿੰਘ ਐੱਸਓਆਈ ਹਲਕਾ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ, ਹਰਜਿੰਦਰ ਸਿੰਘ ਮੱਸੇਵਾਲ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।