ਸਟਾਫ ਰਿਪੋਰਟਰ,ਰੂਪਨਗਰ : ਪੰਜਾਬ ਕਾਨੰੂਨੀ ਸੇਵਾਵਾਂ ਅਥਾਰਟੀ ਐਸਏਐਸ ਨਗਰ ਮੋਹਾਲੀ ਦੇ ਨਿਰਦੇਸ਼ ਅਨੁਸਾਰ ਅੱਜ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 17 ਬੈਂਚ ਲਾਏ ਗਏ, ਜਿਨ੍ਹਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਮੌਕੇ 'ਤੇ ਨਿਪਟਾਰਾ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਕੁੱਲ 688 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 19 ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਸਿਮਰਨਜੀਤ ਸਿੰਘ ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਰਾਸ਼ਟਰੀ ਕਾਨੰੂਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ ਵਿੱਚ ਲੋਕ ਅਦਾਲਤ ਲਾਈ ਗਈ ਹੈ, ਜਿਸ ਵਿੱਚ ਹਰ ਪਰ ਪ੍ਰਕਾਰ ਦੇ ਦਿਵਾਨੀ, ਫ਼ੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰਰੀ ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ 'ਚ ਨਹੀਂ ਆਏ ਹਨ, ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਬੈਂਕ ਅਤੇ ਟੈਲੀਫੌਨ ਕੰਪਨੀਆ ਦੇ ਕੇਸ ਇਸ ਲੋਕ ਅਦਾਲਤ 'ਚ ਨਿਪਟਾਏ ਗਏ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਰਾਪਤ ਹੰੁਦਾ ਹੈ ਅਤੇ ਲੋਕ ਅਦਾਲਤ ਦੇ ਐਵਾਰਡ ਦੀ ਅੱਗੇ ਅਪੀਲ ਨਹੀਂ ਹੰੁਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫ਼ੈਸਲੇ ਸਥਾਈ ਹੰੁਦੇ ਹਨ । ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫ਼ੈਸਲੇ ਸਮਾਜ ਵਿੱਚ ਕੁੜੱਤਣ ਨੰੂ ਦੂਰ ਕਰਕੇ ਭਾਈਚਾਰਕ ਸਾਂਝ ਨੰੂ ਵਧਾਉਂਦੇ ਹਨ। ਲੋਕਾਂ ਨੰੂ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ ਗਈ। ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਕਾਨੰੂਨੀ ਸੇਵਾਵਾਂ ਨਾਲ. ਸਬੰਧੀ ਕਿਸੇ ਕਿਸਮ ਦੀ ਜਾਣਾਕਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੰੂਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।