- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਿੰਡਾ ਵਿਖੇ 24 ਅਤੇ 26 ਅਕਤੂਬਰ ਨੂੰ ਮਨਾਇਆ ਜਾਵੇਗਾ ਮਹਾਰਿਸ਼ੀ ਵਾਲਮੀਕ ਜੀ ਦਾ ਪ੍ਰਕਾਸ਼ ਪੁਰਬ

ਜੋਲੀ ਸੂਦ,ਪੰਜਾਬੀ ਜਾਗਰਣ, ਮੋਰਿੰਡਾ: ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਨੇ ਦੱਸਿਆ ਕਿ ਸਮੂਹ ਵਾਲਮੀਕਿ ਸਭਾ ਅਤੇ ਮੋਰਿੰਡਾ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਸਮਾਗਮ 24 ਅਤੇ 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਮੰਦਰ, ਮੋਰਿੰਡਾ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜੋ ਦੁਪਹਿਰ 3 ਵਜੇ ਰਵਾਨਾ ਹੋਵੇਗੀ। ਇਸੇ ਤਰ੍ਹਾਂ 26 ਅਕਤੂਬਰ, ਦਿਨ ਸੋਮਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦਾ ਸੰਸਦ ਜਲੰਧਰ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸਮਾਗਮ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸਵੇਰੇ 9 ਵਜੇ ਹਵਨ ਯੱਗ ਹੋਵੇਗਾ, ਸਵੇਰੇ 10 ਵਜੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 10:30 ਵਜੇ ਮਹਿਲਾ ਮੰਡਲ ਵੱਲੋਂ ਕੀਰਤਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਅੰਤਰਰਾਸ਼ਟਰੀ ਗਾਇਕ ਫਿਰੋਜ਼ ਖਾਨ ਆਪਣੀ ਗਾਇਕੀ ਰਾਹੀਂ ਹਾਜ਼ਰੀ ਭਰਨਗੇ। ਸਾਬਕਾ ਪ੍ਰਧਾਨ ਹਰੀਪਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।