- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਪਹਿਲ ਪੰਜਾਬ ਤੇ ਇੱਥੋਂ ਦੇ ਲੋਕ ਹਨ, ਜਦਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਕੁਰਸੀ ਦੀ ਲੜਾਈ ’ਚ ਉਲਝੇ ਹੋਏ ਹਨ। ਇਸ ਲਈ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ।

ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਤੋਂ ਪਹਿਲਾਂ ਸੂਬੇ ਦੇ ਸਿਰਫ਼ 22% ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਸੀ, ਹੁਣ ਇਹ 80% ਖੇਤਾਂ ਤੱਕ ਪਹੁੰਚ ਗਿਆ ਹੈ ਤੇ ਉਨ੍ਹਾਂ ਇਸ ਨੂੰ 100% ਤੱਕ ਪਹੁੰਚਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਪਹਿਲ ਪੰਜਾਬ ਤੇ ਇੱਥੋਂ ਦੇ ਲੋਕ ਹਨ, ਜਦਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਕੁਰਸੀ ਦੀ ਲੜਾਈ ’ਚ ਉਲਝੇ ਹੋਏ ਹਨ। ਇਸ ਲਈ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ।
ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵਾਰੀ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ 14,000 ਕਿਲੋਮੀਟਰ ਲੰਬੇ ਨਹਿਰੀ ਪਾਣੀ ਦੀ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ-ਆਧਾਰਿਤ ਨੌਕਰੀਆਂ ਤੇ ਮਿਆਰੀ ਸਿੱਖਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਕ ਖੁਸ਼ਹਾਲ ਤੇ ਅਮੀਰ 'ਰੰਗਲਾ ਪੰਜਾਬ' ਬਣਾਉਣ ਲਈ ਕੰਮ ਕਰ ਰਹੀ ਹੈ। ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਅਸੀਂ ਸੂਬੇ ਦੇ ਲੋਕਾਂ ਦੀ ਭਲਾਈ ਤੇ ਪੰਜਾਬ ਦੀ ਤਰੱਕੀ ਲਈ ਪੂਰੇ ਦਿਲ ਨਾਲ ਕੰਮ ਕੀਤਾ ਹੈ। ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੇ ਹਮੇਸ਼ਾ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਲੋਕਾਂ ਦੇ ਸਾਧਨਾਂ ਦੀ ਦੁਰਵਰਤੋਂ ਕਰ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਇਹ ਲੋਕ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਤੇ ਜਨਤਾ ਨੂੰ ਇਨ੍ਹਾਂ ਦੇ ਗੁਨਾਹਾਂ ਲਈ ਇਨ੍ਹਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਤੱਕ ਅਕਾਲੀ ਆਗੂ ਸੁਖਬੀਰ ਬਾਦਲ ਭਾਜਪਾ ਦੇ ਸਖ਼ਤ ਵਿਰੋਧ ’ਚ ਸਨ, ਪਰ ਹੁਣ ਉਹ ਸੂਬੇ ’ਚ ਸੱਤਾ ਹਾਸਲ ਕਰਨ ਲਈ ਉਸੇ ਪਾਰਟੀ ਨਾਲ ਗਠਜੋੜ ਕਰਨ ਵਾਸਤੇ ਗੋਡੇ ਟੇਕ ਰਹੇ ਹਨ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਬਿਨਾਂ ਕਿਸੇ ਵਿਚਾਰਧਾਰਕ ਵਚਨਬੱਧਤਾ ਦੇ ਸੱਤਾ ਹਾਸਲ ਕਰ ਕੇ ਸੂਬੇ ਨੂੰ ਬਰਬਾਦ ਕਰਨਾ ਹੈ, ਜੋ ਪੰਜਾਬ ਲਈ ਬਹੁਤ ਘਾਤਕ ਸਾਬਤ ਹੋਵੇਗਾ। ਇਹ ਲੋਕ ਮੌਕਾਪ੍ਰਸਤ ਹਨ ਜਿਨ੍ਹਾਂ ਦੀ ਸੂਬੇ ਪ੍ਰਤੀ ਸ਼ਾਇਦ ਹੀ ਕੋਈ ਵਚਨਬੱਧਤਾ ਹੋਵੇ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਪਾਰਟੀਆਂ ਦੇ ਗੁੰਮਰਾਹਕੁੰਨ ਹੱਥਕੰਡਿਆਂ ਤੋਂ ਕਦੇ ਵੀ ਗੁੰਮਰਾਹ ਨਾ ਹੋਣ, ਜਿਨ੍ਹਾਂ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਸੂਬੇ ਤੇ ਇਸ ਦੇ ਲੋਕਾਂ ਵਿਰੁੱਧ ਕੰਮ ਕਰਨ ਦਾ ਸ਼ੱਕੀ ਰਿਕਾਰਡ ਰਿਹਾ ਹੈ ਤੇ ਇਨ੍ਹਾਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ ਪੰਜਾਬ-ਵਿਰੋਧੀ ਮਾਨਸਿਕਤਾ ਦੀ ਸ਼ਿਕਾਰ ਹੈ ਤੇ ਇਸ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਕਾਰਨ ਪੂਰੇ ਦੇਸ਼ ’ਚ ਆਪਣੇ ਪੈਰ ਪਸਾਰ ਰਹੀ ਹੈ। ਰਾਜਸਥਾਨ ’ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ ਪਾਰਟੀ ਦੀਆਂ ਪ੍ਰਾਪਤੀਆਂ ਇਸ ਗੱਲ ਦਾ ਸਬੂਤ ਹਨ।
ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਪਾਪ ਕੀਤਾ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਬਚਾਇਆ ਤੇ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਹੋਣ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੇ ਘਾਣ ਲਈ ਜ਼ਿੰਮੇਵਾਰ ਸੀ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਤੇ ਸਿਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਹਾਜ਼ਰ ਸਨ।