ਪਿੰਡ ਬਸਾਲੀ ਦੇ 50 ਤੋਂ ਵੱਧ ਵਿਅਕਤੀ ਆਪ ’ਚ ਸ਼ਾਮਲ ਪਿੰਡ ਬਸਾਲੀ ’ਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਲੱਗਾ ਵੱਡਾ ਝਟਕਾ
Publish Date: Wed, 07 Oct 2026 04:57 PM (IST)
Updated Date: Wed, 07 Oct 2026 04:59 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਸਾਲੀ ਵਿਖੇ 50 ਤੋਂ ਵੱਧ ਵਿਅਕਤੀਆਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਸਰਪੰਚ ਅੰਜਨਾ ਕੁਮਾਰੀ, ਬੇਬੀ ਰਾਣੀ, ਮਿੰਟੂ ਰਾਣਾ ਅਤੇ ਵਿਜੇ ਕੁਮਾਰ ਦੀ ਅਗਵਾਈ ’ਚ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਮਾਸਟਰ ਨੱਥੂ ਰਾਮ, ਅਸ਼ੋਕ ਕੁਮਾਰ, ਸੰਗੀਤਾ ਮੱਟੂ, ਅਜੇ ਘਈ, ਓਂਕਾਰ ਘਈ, ਨਵਜੋਤ ਘਈ, ਮਲਕੀਤ ਚੰਦ, ਸੰਦੇਸ਼ ਕੁਮਾਰੀ, ਬਬਲੀ ਦੇਵੀ, ਧਲਵਿੰਦਰ, ਪਿਆਰੇ ਲਾਲ, ਸੀਮਾ ਦੇਵੀ, ਗੁਰਬਚਨ ਸਿੰਘ, ਮਮਤਾ ਰਾਣੀ ਅਤੇ ਆਸ਼ਾ ਰਾਣੀ ਸਮੇਤ ਹੋਰ ਵਿਅਕਤੀ ਸ਼ਾਮਲ ਸਨ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ’ਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ’ਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਹਲਕੇ ’ਚ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਚਮਨ ਭਾਟੀਆ, ਬਲਵੀਰ ਟੇਡੇਵਾਲ, ਨੰਬਰਦਾਰ ਮਹਿੰਦਰ ਪਾਲ ਰਾਮਪੁਰ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸਰਪੰਚ ਬਲਦੇਵ ਚੌਹਾਨ ਕਾਂਗੜ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਕੈਪਸ਼ਨ: ਪਿੰਡ ਬਸਾਲੀ ਚ ਵੱਖ-ਵੱਖ ਲੋਕਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਉਂਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ ।