ਪਿੰਡ ਕੰਧੋਲਾ ਵਿਖੇ ਮਮਤਾ ਦਿਵਸ ਮਨਾਇਆ ਗਿਆ ਪਿੰਡ ਕੰਧੋਲਾ ਵਿਖੇ ਮਮਤਾ ਦਿਵਸ ਮਨਾਇਆ ਗਿਆ
Publish Date: Wed, 16 Sep 2026 05:19 PM (IST)
Updated Date: Wed, 16 Sep 2026 05:20 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸਿਹਤ ਵਿਭਾਗ ਵੱਲੋਂ ਪਿੰਡ ਕੰਧੋਲਾ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਮਮਤਾ ਦਿਵਸ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਅਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਂਵਾ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਂਵਾ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਡਾਈਟ ਵਿਚ ਹਰੀਆਂ ਸਬਜੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿਚ ਖੂਨ ਦੀ ਕਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ਵਿਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਅਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ਵਿਚ ਘੱਟੋ-ਘੱਟ 3 ਸਾਲ ਦਾ ਵੱਖਵਾ ਹੋਣਾ ਚਾਹੀਦਾ ਹੈ। ਪਰਿਵਾਰ ਭਲਾਈ ਦੇ ਸਾਧਨਾ ਵਿੱਚ ਪੀ.ਪੀ.ਆਈ.ਯੂ.ਸੀ.ਡੀ, ਨਿਰੋਧ, ਕਾਪਰਟੀ, ਅੰਤਰਾ ਟੀਕਾ ਅਤੇ ਛਾਇਆ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।ਨਵਜੰਮੇ ਬੱਚਿਆਂ ਨੂੰ ਘੱਟੋ-ਘੱਟ 6 ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਵੇ। ਮਾਂ ਦੇ ਦੁੱਧ ਵਿਚ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ।ਇਸ ਮੌਕੇ ਤੇ ਨਾਗਰ ਸਿੰਘ ਸਿਹਤ ਸੁਪਰਵਾਈਜਰ, ਗੁਰਦੀਪ ਸਿੰਘ, ਅਨੀਤਾ ਰਾਣੀ, ਊਸ਼ਾ, ਮੋਹਣੀ, ਆਂਗਨਵਾੜੀ ਵਰਕਰਜ਼ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।