ਅਬਿਆਣਾ, ਨੂਰਪੁਰ ਬੇਦੀ : ਪਿਛਲੇ ਤਕਰੀਬਨ 8-10 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਕੰਮ ਕਰ ਰਹੇ ਬਲਾਕ ਨੂਰਪੁਰ ਬੇਦੀ ਦੇ ਮਗਨਰੇਗਾ ਕਰਮਚਾਰੀ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ 'ਤੇ ਬੈਠ ਗਏ ਹਨ। ਗੱਲਬਾਤ ਕਰਦਿਆਂ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਇਸ ਵਿਭਾਗ 'ਚ ਕੰਮ ਕਰ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਹ ਇਸ ਧਰਨੇ ਤੋਂ ਨਹੀਂ ਉਠਣਗੇ ਅਤੇ ਸਰਕਾਰ ਪ੍ਰਤੀ ਤਿੱਖਾ ਸੰਘਰਸ਼ ਕਰਨ ਲਈ ਤਿਆਰ ਰਹਿਣਗੇ। ਦੋ ਦਿਨ ਪੂਰੇ ਪੰਜਾਬ 'ਚ ਬਲਾਕ ਪੱਧਰ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ ਅਣਮਿੱਥੇ ਸਮੇਂ ਲਈ ਧਰਨੇ ਲਾਏ ਜਾਣਗੇ ।

ਸਮੇਂ-ਸਮੇਂ 'ਤੇ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸੇਵਾਵਾਂ ਪੰਚਾਇਤ ਵਿਭਾਗ 'ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਭੇਜਿਆ ਜਾ ਚੁੱਕਾ ਹੈ ,ਪ੍ਰੰਤੂ ਸਰਕਾਰਾਂ ਵੱਲੋਂ ਪੈਸੇ ਦੀ ਘਾਟ ਦਾ ਬਹਾਨਾ ਲਾ ਕੇ ਹਰ ਵਾਰੀ ਲਾਰੇ ਲੱਪੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਇੱਥੇ ਸਮੇਂ ਲਈ ਕੰਮ ਛੋੜ ਹੜਤਾਲ 'ਤੇ ਬੈਠਣਗੇ ਅਤੇ ਸਰਕਾਰ ਪ੍ਰਤੀ ਤਿੱਖਾ ਸੰਘਰਸ਼ ਵੀ ਕਰਨਗੇ। ਇਸ ਮੌਕੇ ਰਮਨ ਕੁਮਾਰ ਏਪੀਓ, ਕੁਲਦੀਪ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਰੋਹਿਤ ਕੁਮਾਰ, ਰਾਕੇਸ਼ ਕੁਮਾਰ , ਰਵੀ ਕੁਮਾਰ, ਕਪਿਲ ਚੌਹਾਨ ,ਕਵਿਤਾ , ਅਮਨਦੀਪ ਸਿੰਘ, ਰਾਜ ਕੁਮਾਰ ਜੇਈ , ਕਮਲਦੀਪ ਸਿੰਘ ਜੇਈ ਆਦਿ ਹਾਜ਼ਰ ਸਨ।