ਬੇਲਾ-ਬਹਿਰਾਮਪੁਰ ਦੇ ਬਾਜ਼ਾਰ ਰਹੇ ਪੂਰਨ ਤੌਰ ’ਤੇ ਬੰਦ ਪੰਜਾਬ ਬੰਦ ਦੇ ਸੱਦੇ ’ਤੇ ਬੇਲਾ-ਬਹਿਰਾਮਪੁਰ ਦੇ ਬਾਜ਼ਾਰ ਰਹੇ ਪੂਰਨ ਤੌਰ ’ਤੇ ਬੰਦ
Publish Date: Fri, 21 Aug 2026 03:43 PM (IST)
Updated Date: Fri, 21 Aug 2026 03:45 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ ਬੇਲਾ-ਬਹਿਰਾਮਪੁਰ : ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਸਲਿਆਂ ਸੰਬੰਧੀ ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਬੇਲਾ, ਬਹਿਰਾਮਪੁਰ ਬੇਟ ਅਤੇ ਡੱਲਾ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੂਰਨ ਤੌਰ ’ਤੇ ਬੰਦ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰਪਾਲ ਸਿੰਘ ਜਿੰਦੂ ਖੋਖਰ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਕੇਂਦਰ ਵੱਲੋਂ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਤਾਂ ਦੂਰ ਦੀ ਗੱਲ ਹੈ, ਜਦਕਿ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕੇਂਦਰ ਸਰਕਾਰ ਪ੍ਰਤੀ ਰੋਸ ਜਾਹਰ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਪ੍ਰਤੀ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਦੌਰਾਨ ਬੇਲਾ-ਬਹਿਰਾਮਪੁਰ ਤੋਂ ਰੂਪਨਗਰ ਤੇ ਹੋਰ ਬੱਸਾਂ ਦੇ ਰੂਟ ਵੀ ਪੂਰੀ ਤਰ੍ਹਾਂ ਬੰਦ ਰਹੇ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਤੌਰ ’ਤੇ ਸਮਰਥਨ ਕਰਨ ਲਈ ਸਮੂਹ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਮੰਡ, ਤੇਜਿੰਦਰ ਸਿੰਘ ਸਲਾਹਪੁਰ, ਸਰੂਪ ਸਿੰਘ ਵਿਸ਼ਵਕਰਮਾ ਟੈਂਟ ਸਰਵਿਸ, ਪੱਪੀ ਬਜੀਦਪੁਰ, ਕੁਲਜੀਤ ਸਿੰਘ ਪੰਜਾਬ ਰੈਡੀਮੇਡ, ਧਰਮਿੰਦਰ ਸਿੰਘ ਅਰਸ ਆਦਿ ਹਾਜ਼ਰ ਸਨ।