ਪਿੰਡ ਬਿੰਦਰਖ ਵਿਖੇ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ ਪਿੰਡ ਬਿੰਦਰਖ ਵਿਖੇ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ
Publish Date: Sun, 18 Oct 2026 03:38 PM (IST)
Updated Date: Sun, 18 Oct 2026 03:39 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪਿੰਡ ਬਿੰਦਰਖ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ,ਇਹ ਉਪਰਾਲਾਂ ਸਮਾਜਸੇਵੀ ਆਗੂ ਅਵਤਾਰ ਸਿੰਘ ਪੱਪੀ ਅਤੇ ਕਿਸਾਨ ਆਗੂ ਭੁਪਿੰਦਰ ਸਿੰਘ ਬਿੰਦਰਖ ਦੀ ਦੇਖ-ਰੇਖ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਤਪ ਅਸਥਾਨ ਬਾਬਾ ਅਮਰ ਨਾਥ ਜੀ, ਬਿੰਦਰਖ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਕਰਵਾਏ ਸਮਾਗਮ ’ਚ ਮੁੱਖ ਮਹਿਮਾਨ ਵਜ਼ੋ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਿਸ਼ੇਸ਼ ਮਹਿਮਾਨ ਵਜ਼ੋਂ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਹਰੀਪੁਰ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਬਿੰਦਰਖ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਸਮਾਜਸੇਵੀ ਅਵਤਾਰ ਸਿੰਘ ਪੱਪੀ, ਕਿਸਾਨ ਆਗੂ ਭੁਪਿੰਦਰ ਸਿੰਘ ਬਿੰਦਰਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਉਪਰਾਲਿਆਂ ਨਾਲ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ, ਉੱਥੇ ਸਮਾਜ ’ਚ ਆਪਸੀ ਭਾਈਚਾਰਾ ਅਤੇ ਸਾਂਝ ਵੀ ਮਜ਼ਬੂਤ ਹੁੰਦੀ ਹੈ। ਸਮਾਗਮ ’ਚ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਗੁਰੀ ਗਿੱਲ , ਜਗਮਨਦੀਪ ਸਿੰਘ ਪੜ੍ਹੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਤੇ ਕਮੇਟੀ ਦੇ ਸਮੂਹ ਮੈਂਬਰਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।