ਪਰਮਜੀਤ ਕੌਰ, ਸ੍ਰੀ ਚਮਕੌਰ ਸਾਹਿਬ : ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ, ਗੁਲਾਬ ਚੰਦ, ਮਨਮੋਹਣ ਸਿੰਘ ਕਾਲਾ ਦੀ ਅਗਵਾਈ 'ਚ ਕਿਰਤੀ ਕਮਿਸ਼ਨਰ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਸ਼ਾਮਲ ਹੋਣ ਲਈ ਵੱਡੀ ਗਿਣਤੀ 'ਚ ਮੈਂਬਰਾਂ ਰਵਾਨਾ ਹੋਏ। ਇਸ ਮੌਕੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ, ਗੁਰਮੇਲ ਸਿੰਘ, ਅਜਾਇਬ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟਾਂ ਦੇ ਪੱਖ ਵਿੱਚ ਕਿਰਤ ਕਾਨੂੰਨਾਂ ਨੂੰ ਸੋਧ ਕੇ ਮਜ਼ਦੂਰ ਵਿਰੋਧੀ ਚਾਰ ਕਾਨੂੰਨ ਲਿਆਂਦੇ ਗਿਆ ਸਨ, ਇਨਾਂ੍ਹ ਕਾਨੂੰਨਾਂ ਤਹਿਤ ਜਿੱਥੇ ਕਾਰਪੋਰੇਟ ਘਰਾਣੇ ਅਤੇ ਸਰਕਾਰਾਂ ਮਜ਼ਦੂਰਾਂ ਦੀ ਲੁੱਟ ਕਰਨ ਲਈ ਕਾਨੂੰਨੀ ਰਾਹ ਹੋਰ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਸਬਾ ਚਮਕੌਰ ਸਾਹਿਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ, ਇਸ ਉਨ੍ਹਾਂ ਨੂੰ ਮਜ਼ਦੂਰਾਂ ਦੀ ਲੰਮੇਂ ਸਮੇਂ ਤੋਂ ਲੇਬਰ ਚੌਂਕ ਬਣਾਉਣ ਦੀ ਮੰਗ ਨੂੰ ਜ਼ਰੂਰ ਪ੍ਰਵਾਨ ਕਰਨਾ ਚਾਹੀਦਾ ਹੈ। ਇਸ ਮੌਕੇ ਮਲਾਗਰ ਸਿੰਘ, ਜਸਵੀਰ ਸਿੰਘ, ਗੁਰਪ੍ਰਰੀਤ ਸਿੰਘ, ਗੁਰਮੇਲ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।