12 ਦੀ ਹੜਤਾਲ ਨੂੰ ਸਫਲ ਕਰਨ ਲਈ ਕੀਤੀਆਂ ਵਿਚਾਰਾਂ
12 ਫਰਵਰੀ ਨੂੰ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਨੂੰ ਸਫਲ ਕਰਨ ਲਈ ਕੀਤੀ ਮੀਟਿੰਗ
Publish Date: Tue, 10 Feb 2026 05:08 PM (IST)
Updated Date: Tue, 10 Feb 2026 05:11 PM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ : ਟੈਕਨੀਕਲ ਸਰਵਿਸਜ ਯੂਨੀਅਨ ਸਬ ਡਵੀਜ਼ਨ ਨੰਗਲ ਦੀ ਅੱਜ ਗੇਟ ਮੀਟਿੰਗ ਫੋਰਮੈਨ ਅਤੇ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸਮੂਹ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ 12 ਫਰਵਰੀ ਨੂੰ ਦੇਸ਼ ਵਿਆਪੀ ਇੱਕ ਰੋਜ਼ਾ ਹੜਤਾਲ ਕਰਨ ਸਬੰਧੀ ਲੀਫ ਲੈਟ ਵੰਡਿਆ ਗਿਆ ਅਤੇ ਸਾਥੀਆਂ ਨੂੰ ਹੜਤਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿਜੀਕਰਨ ਦੀਆਂ ਨੀਤੀਆਂ ਨੂੰ ਲੈ ਕੇ ਸਖਤ ਸ਼ਬਦਾਂ ’ਚ ਨਿਖੇਦੀ ਕੀਤੀ ਗਈ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਮੂਹ ਸਾਥੀਆਂ ਵੱਲੋਂ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ ਅਤੇ ਬਿਜਲੀ ਐਕਟ 2003 ਰੱਦ ਕਰਕੇ ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕੀਤਾ ਜਾਵੇ। ਬਿਜਲੀ ਬੋਰਡ ਅੰਦਰ ਕੰਮ ਭਾਰ ਮੁਤਾਬਕ ਨਵੀਆਂ ਅਸਾਮੀਆਂ ਦੀ ਰਚਨਾ ਕਰਕੇ ਪੱਕੀ ਭਰਤੀ ਕੀਤੀ ਜਾਵੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਸਮਾਰਟ ਮੀਟਰ ਲਗਾਉਣ ਦਾ ਫੈਸਲਾ ਵਾਪਸ ਲਿਆ ਜਾਵੇ ਬਿਜਲੀ ਬੋਰਡ ਦੀਆਂ ਜਾਇਦਾਤਾਂ ਵੇਚਣੀਆਂ ਬੰਦ ਕੀਤੀਆਂ ਜਾਣ ਰੋਪੜ ਥਰਮਲ ਵਿਖੇ ਨਵੇਂ ਕ੍ਰਿਟੀਕਲ ਦੋ ਯੂਨਿਟ ਸਥਾਪਿਤ ਕੀਤੇ ਜਾਣ ਬਿਜਲੀ ਬੋਰਡ ਵਿਚ ਕੰਮ ਕਰਦੇ ਹਰ ਤਰ੍ਹਾਂ ਦੇ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਬਿਜਲੀ ਮੁਲਾਜ਼ਮਾਂ ਦੇ ਬਕਾਏ ਡੀਏ ਦੀਆਂ ਕਿਸਤਾਂ ਸਕੇਲਾਂ ਦੇ ਬਕਾਏ ਜਾਰੀ ਕੀਤੇ ਜਾਣ ਅੱਜ ਦੀ ਇਸ ਗੇਟ ਮੀਟਿੰਗ ਵਿਚ ਅਨਿਲ ਕੁਮਾਰ ਜੇ ਈ ਅਤੇ ਨੀਰਜ ਕੁਮਾਰ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ ।