ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮੀਟਿੰਗ 24 ਜੂਨ ਨੂੰ, ਨਵੇਂ ਕੌਂਸਲਰ ਚੁੱਕਣਗੇ ਸਹੁੰ
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਾਰੀ ਹੁਕਮਾਂ ਤਹਿਤ ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਨੂੰ ਇਸ ਚੋਣ ਪ੍ਰਕਿਰਿਆ ਲਈ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਿਉਂਸਪਲ (ਪ੍ਰਧਾਨ ਅਤੇ ਮੀਤ ਪ੍ਰਧਾਨ) ਚੋਣ ਨਿਯਮ, 1994 ਅਨੁਸਾਰ ਨਗਰ ਕੌਂਸਲ ਦੀ ਪਹਿਲੀ ਵਿਸ਼ੇਸ਼ ਮੀਟਿੰਗ ਦੁਪਹਿਰ 1 ਵਜੇ ਨਗਰ ਕੌਂਸਲ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ।
Publish Date: Tue, 23 Jun 2026 02:36 PM (IST)
Updated Date: Tue, 23 Jun 2026 02:49 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਵਿਸ਼ੇਸ਼ ਮੀਟਿੰਗ ਅਜੀਬ 24 ਜੂਨ ਨੂੰ ਸੱਦੀ ਗਈ ਹੈ। ਇਸ ਮੌਕੇ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਵੀ ਚੁਕਾਈ ਜਾਵੇਗੀ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰਸਮੀ ਨੋਟਿਸ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਾਰੀ ਹੁਕਮਾਂ ਤਹਿਤ ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਨੂੰ ਇਸ ਚੋਣ ਪ੍ਰਕਿਰਿਆ ਲਈ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਿਉਂਸਪਲ (ਪ੍ਰਧਾਨ ਅਤੇ ਮੀਤ ਪ੍ਰਧਾਨ) ਚੋਣ ਨਿਯਮ, 1994 ਅਨੁਸਾਰ ਨਗਰ ਕੌਂਸਲ ਦੀ ਪਹਿਲੀ ਵਿਸ਼ੇਸ਼ ਮੀਟਿੰਗ ਦੁਪਹਿਰ 1 ਵਜੇ ਨਗਰ ਕੌਂਸਲ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ।
ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਲਈ ਚੋਣ ਕਰਵਾਈ ਜਾਵੇਗੀ।
ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਸਮੇਤ ਨਗਰ ਕੌਂਸਲ ਦੇ 13 ਚੁਣੇ ਹੋਏ ਕੌਂਸਲਰਾਂ ਨੂੰ ਮੀਟਿੰਗ ਸਬੰਧੀ ਨੋਟਿਸ ਭੇਜੇ ਗਏ ਹਨ। ਇਨ੍ਹਾਂ ਵਿੱਚ ਅਮਨਦੀਪ ਕੌਰ, ਹਰਜੀਤ ਸਿੰਘ, ਕੁਲਵੰਤ ਕੌਰ, ਕਮਲਜੀਤ ਸਿੰਘ, ਹਰਪਾਲ ਕੌਰ, ਇੰਦਰਜੀਤ ਸਿੰਘ, ਕੁਲਵਿੰਦਰ ਕੌਰ, ਸੁਨੀਲ ਕੁਮਾਰ, ਜਸਬੀਰ ਕੌਰ, ਸੁਖਦੇਵ ਸਿੰਘ, ਦੀਪਕ ਆਂਗਰਾ, ਜਤਿਨ ਕੌਂਸਲ ਅਤੇ ਅਸਰਵਰਿੰਦਰ ਕੌਰ ਸ਼ਾਮਲ ਹਨ।
ਪ੍ਰਸ਼ਾਸਨ ਨੇ ਸਮੂਹ ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ। ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼ਹਿਰ ਦੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਦਿਲਚਸਪੀ ਪਾਈ ਜਾ ਰਹੀ ਹੈ।