ਮਨਿਸਟੀਰੀਅਲ ਕਾਮੇ ਮਨਾਉਣਗੇ ਕਾਲੀ ਦੀਵਾਲੀ ਕਲਮ ਛੋਡ ਹੜਤਾਲ ਰੱਖਣਗੇ ਜਾਰੀ ਮਨਿਸਟੀਰੀਅਲ ਕਾਮੇ ਮਨਾਉਣਗੇ ਕਾਲੀ ਦੀਵਾਲੀ ਕਲਮ ਛੋਡ ਹੜਤਾਲ ਰੱਖਣਗੇ ਜਾਰੀ
Publish Date: Fri, 06 Nov 2026 08:21 PM (IST)
Updated Date: Fri, 06 Nov 2026 08:23 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਇਕਾਈ ਰੂਪਨਗਰ ਵੱਲੋਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੁਆਰਾ ਸਰਕਾਰ ਜੇਕਰ ਹੁਣ ਵੀ ਆਪਣੀ ਅੜੀਅਲ ਰਵੱਈਆਂ ਨਹੀਂ ਛੱਡਦੀ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੋਕੇ ਲੜੀਵਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਜਿਸ ਨਾਲ ਲੋਕਾਂ ਨੂੰ ਪਰੇ਼ਸਾਨੀਆ ਦਾ ਸਾਹਮਣਾ ਕਰਨਾ ਪਿਆ। ਇਸ ਹੜਤਾਲ ਵਿਚ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾਕਿ ਪੰਜਾਬ ਸਰਕਾਰ ਜਾਣਬੁੱਝ ਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਦੂਜੇ ਪਾਸੇ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਫੋਕੇ ਭਰੋਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾਕਿ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਪੁਰਾਣੀ ਪੈਂਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਵਾਉਣਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਦੇਣਾ,ਕੱਚੇ ਮੁਲਾਜ਼ਮ ਪੱਕੇ ਕਰਨਾ, ਮਿਡ ਡੇ ਮੀਲ ਵਰਕਰਾਂ ਲਈ ਘੱਟੋਂ ਘੱਟ ਉਜਰਤਾਂ ਲਾਗੂ ਕਰਵਾਉਣਾ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾਕਿ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰਜ਼ ਇਸ ਵਾਰੀ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਹਨ ਭਾਵੇਂ ਕਿ ਸਰਕਾਰ ਨੇ 11% ਡੀਏ. ਦੇ ਦਿੱਤਾ ਹੈ ਜਦੋਂ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਦਾ ਹਲੇ ਵੀ 10% ਡੀ.ਏ. ਘੱਟ ਲੈ ਰਹੇ ਹਨ। ਸਰਕਾਰ ਦੁਆਰਾ 2022 ਵਿਚ ਜਾਰੀ ਕੀਤਾ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਹੁਣ ਤੱਕ ਲਾਗੂ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਮਾਨਯੋਗ ਅਦਾਲਤ ਦਾ ਰੁਖ ਕਰਨਾ ਪਿਆ। ਸਰਕਾਰ ਵੱਲੋਂ ਹੁਣ ਵੀ ਕੋਈ ਗੱਲਬਾਤ/ਮੀਟਿੰਗ ਯੂਨੀਅਨ ਨਾਲ ਨਹੀਂ ਕੀਤੀ ਗਈ, ਜਿਸ ਕਰਕੇ ਸੂਬਾ ਜਥੇਬੰਦੀ ਵੱਲੋਂ ਉਕਤ ਐਕਸ਼ਨ ਦਿੱਤੇ ਗਏ ਹਨ। ਉਨ੍ਹਾਂ ਕਿਹਾਕਿ 27 ਅਗਸਤ 2026 ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਕਿਹਾ ਗਿਆ ਸੀ ਕਿ ਹੜਤਾਲ/ਧਰਨੇ ਅਤੇ ਮੀਟਿੰਗਾਂ ਇਕੱਠੇ ਨਹੀਂ ਚੱਲ ਸਕਦੇ। ਜਿਸ ਲਈ ਸੂਬਾ ਕਮੇਟੀ ਪੰਜਾਬ ਵੱਲੋਂ ਸਰਕਾਰ ਨੂੰ ਗੱਲਬਾਤ ਲਈ ਮਿਤੀ 02 ਨਵੰਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਗੱਲਬਾਤ/ਮੀਟਿੰਗ ਯੂਨੀਅਨ ਨਾਲ ਨਹੀਂ ਕੀਤੀ ਗਈ, ਜਿਸ ਕਰਕੇ ਸੂਬਾ ਜਥੇਬੰਦੀ ਵੱਲੋਂ ਉਕਤ ਐਕਸ਼ਨ ਦਿੱਤੇ ਗਏ ਹਨ। ਸਰਕਾਰ ਜੇਕਰ ਹੁਣ ਵੀ ਆਪਣੀ ਅੜੀਅਲ ਰਵੱਈਆਂ ਨਹੀਂ ਛੱਡਦੀ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ। ਉਨ੍ਹਾਂ ਕਿਹਾਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਉਝ ਤਾਂ ਸਮੇਂ ਦੀਆਂ ਸਰਕਾਰ ਵਾਅਦਾ ਖਿਲਾਫੀ ਕਰਦੀਆਂ ਆ ਰਹੀਆਂ ਪਰ ਆਪ ਸਰਕਾਰ ਨੇ ਤਾਂ ਸਾਰੀਆਂ ਹੱਦਾ ਪਾਰ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾਕਿ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਗੇ ਕਿਉਕਿ ਸਰਕਾਰ ਮੁਲਾਜ਼ਮਾਂ ਨਾਲ ਵਾਅਦੇ ਕਰ ਕਰ ਮੁਕਰ ਰਹੀ ਹੈ। ਇਸ ਮੋਕੇ ਅਮਰਜੀਤ ਸਿੰਘ ਗਰੇਵਾਲ, ਜਿਲ੍ਹਾ ਪ੍ਰਧਾਨ ਪੀਐਸਐਮਐਸਯੂ ਰੂਪਨਗਰ, ਅਮਨਦੀਪ ਸਿੰਘ ਜਨਰਲ ਸਕੱਤਰ, ਮਨੋਜ ਕੁਮਾਰ ਪ੍ਰਧਾਨ, ਕਰਮਵੀਰ ਸਿੰਘ, ਡੀਸੀ. ਦਫਤਰ, ਜਗਤਾਰ ਸਿੰਘ ਗਿੱਲ, ਪਰਮਿੰਦਰ ਸਿੰਘ, ਨਰਿੰਦਰ ਸਿੰਘ, ਰਾਮ ਦਾਸ ਸਸਕੌਰ, ਸੰਦੀਪ ਭੱਟ, ਪ੍ਰਿੰਸਪਾਲ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਸਿਕੰਦਰ ਸਿੰਘ, ਪਰਦੀਪ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਕੌਰ, ਰਾਜੀਵ ਕੈਂਟ, ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋ ਬਹੁ ਗਿਣਤੀ ਵਿਚ ਪ੍ਰਾਧਨ, ਅਹੁਦੇਦਾਰ/ਕਰਮਚਾਰੀ ਸ਼ਾਮਿਲ ਸਨ।