- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਆਗੂਆ ਨਾਲ ਮੰਤਰੀ ਦੀ ਮੀਟਿੰਗ ਰਹੀ ਬੇਸਿੱਟਾਂ,ਭਲਕੇ ਕਰਾਂਗੇ ਵਿਧਾਨ ਸਭਾ ਦਾ ਘਿਰਾਓ: ਆਗੂ

ਸਰਕਾਰ ਨੇ ਸਾਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ, ਅਸੀਂ ਨਹੀ ਚਾਹੁੰਦੇ ਕਿ ਯਾਤਰੀ ਪਰੇਸ਼ਾਨ ਹੋਣ
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਰੋਡਵੇਜ਼ ,ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨਾਲ ਬੁੱਧਵਾਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾਂ ਰਹਿਣ ਕਾਰਨ ਕੱਚੇ ਕਾਮੇ ਆਪਣੀਆ ਮੰਗਾਂ ਨੂੰ ਲੈ ਕੇ ਅੱਜ 22 ਅਕਤੂਬਰ ਨੂੰ ਦਿੜ੍ਹਬਾ ਵਿਖੇ ਰੈਲੀ ਹੋਵੇਗੀ ਅਤੇ 23 ਅਕਤੂਬਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਯੂਨੀਅਨ ਦੇ ਸੂਬਾ ਆਗੂ ਭਗਤ ਸਿੰਘ ਤੇ ਡਿੱਪੂ ਪ੍ਰਧਾਨ ਕੁਲਵੰਤ ਸਿੰਘ, ਚੇਅਰਮੈਨ ਸੁਖਜੀਤ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ ਤੇ ਖਜ਼ਾਨਚੀ ਗੁਰਬਾਜ਼ ਸਿੰਘ ਨੇ ਕਿਹਾ ਕਿ ਰੋਡਵੇਜ਼ ਦੇ ਕੱਚੇ ਕਾਮਿਆਂ ਪ੍ਰਤੀ ਰਵੱਈਆਂ ਮੰਤਰੀ ਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਸਾਹਮਣੇ ਆ ਗਿਆ ਹੈ ਕਿ ਸਰਕਾਰ ਅਦਾਲਤਾਂ ਦਾ ਹੁਕਮ ਮੰਨਣ ਲਈ ਵੀ ਤਿਆਰ ਨਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸੀਂ ਤਿੰਨ ਰੋਜ਼ਾ ਹੜਤਾਲ ਕਰਨ ਲਈ ਆਪ ਸਰਕਾਰ ਨੇ ਮਜਬੂਰ ਕੀਤਾ ਸੀ ਅਸੀਂ ਨਹੀ ਚਾਹੁੰਦੇ ਕਿ ਯਾਤਰੀ ਸਾਡੇ ਕਾਰਨ ਪਰੇਸ਼ਾਨ ਹੋਣ।
ਉਨ੍ਹਾਂ ਕਿਹਾ ਕਿ ਸੱਤਾ ਦਾ ਅਨੰਦ ਲੈ ਕੇ ਰਹੇ ਆਗੂਆਂ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾ ਦਿੱਤੀਆ ਜਾਣਗੀਆਂ ਪ੍ਰੰਤੂ ਸਰਕਾਰ ਬਣਨ ਦੇ 4 ਸਾਲ ਤੋਂ ਵੱਧ ਸਮਾ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋਂ ਇਲਾਵਾ ਕੁਝ ਨਹੀਂ ਕੀਤਾ ਹਾਂ ਏਨਾਂ ਜਰੂਰ ਹੋਇਆ ਕਿ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕੀਤੀਆਂ ਜਾਂਦੀਆਂ ਹਨ ਪ੍ਰੰਤੂ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ,ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ, ਕਰੋੜਾਂ ਰੁਪਏ ਦੀ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਸ਼ਿਕਾਇਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਜਦੋਂ ਕਿ ਮਾਨਯੋਗ ਹਾਈ ਕੋਰਟ ਵੱਲੋਂ ਬਰਾਬਰ ਕੰਮ, ਬਰਾਬਰ ਤਨਖਾਹ ਦੇ ਫੈਸਲੇ ਸਮੇਤ ਮਾਨਯੋਗ ਹਾਈ ਕੋਰਟ ਵੱਲੋਂ ਮਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਹੱਕ ’ਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਆਗੂਆਂ ਨੇ ਕਿਹਾ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਦੂਸਰੇ ਪਾਸੇ ਆਊਟ ਸੋਰਸ ਮੁਲਾਜ਼ਮਾਂ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਚੱਲ ਰਹੀ ਹੈ, ਜਿਸ ’ਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਯੂਨੀਅਨ ਮੰਗ ਕਰ ਰਹੀ ਹੈ ਕਿ ਸਰਕਾਰ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਸਰਕਾਰੀ ਨਿਯੰਤਰਣ ਹੇਠ ਲਿਆਵੇ, ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਨਿਯਮਤ ਕਰੇ ਅਤੇ ਯੂਨੀਅਨ ਮੈਂਬਰਾਂ ਵਿਰੁੱਧ ਦਰਜ ਕੇਸ ਵਾਪਸ ਲਵੇ। ਲਗਭਗ 70 ਰੋਡਵੇਜ਼ ਬੱਸਾਂ ਸੇਵਾ ਤੋਂ ਬਾਹਰ ਹੋਣ ਕਾਰਨ, ਵੀਰਵਾਰ ਨੂੰ ਵੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਭੀੜ ਅਤੇ ਸਰਕਾਰੀ ਬੱਸਾਂ ’ਤੇ ਮੁਫ਼ਤ ਯਾਤਰਾ ਦੇ ਕਾਰਨ, ਔਰਤਾਂ ਨੂੰ ਨਿੱਜੀ ਟਰਾਂਸਪੋਰਟ ਬੱਸਾਂ ’ਤੇ ਯਾਤਰਾ ਕਰਨ ’ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉੱਧਰ ਨਵੇ ਬੱਯ ਅੱਡੇ ਤੇ ਬੱਯ ਦੀ ਉਡੀਕ ਕਰ ਰਹੇ ਸਤਵਿੰਦਰ ਸਿੰਘ, ਰਾਮ ਸਿੰਘ ਤੇ ਬਲਜਿੰਦਰ ਕੌਰ ਨੇ ਕਿਹਾਕਿ ਸਰਕਾਰ ਨੂੰ ਰੋਡਵੇਜ ਦੇ ਕਾਮਿਆਂ ਦੀਆ ਮੰਗਾਂ ਪਹਿਲ ਦੇ ਅਧਾਰ ‘ਤੇ ਪੂਰੀਆ ਕਰਨੀਆ ਚਾਹੀਦੀਆ ਹਨ। ਉਨ੍ਹਾਂ ਕਿਹਾਕਿ ਤੀਜੇ ਦਿਨ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆ ਦਾ ਸਾਹਮਣਾ ਕਰਨਾਂ ਪੈਦਾ ਹੈ ਅੱਜ ਹੀ ਅਸੀ ਪੌਣੇ ਘੰਟੇ ਤੋਂ ਬੱਸ ਦੀ ਉਡੀਕ ਕਰ ਰਹੇ ਹਾਂ।