ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ

ਮੇਰਾ ਭਰਾ ਅਮਨਦੀਪ ਸਿੰਘ ਪਿਛਲੇ ਇਕ ਹਫ਼ਤੇ ਤੋਂ ਘਰੋਂ ਗਿਆ ਵਾਪਸ ਨਹੀਂ ਮੁੜਿਆ, ਜਿਸ ਕਰਕੇ ਸਾਰਾ ਪਰਿਵਾਰ ਬਹੁਤ ਪ੍ਰਰੇਸ਼ਾਨੀ ਦੇ ਆਲਮ ਵਿਚ ਹੈ। ਇਹ ਗੱਲ ਅਮਨਦੀਪ ਸਿੰਘ ਦੀ ਭੈਣ ਸੰਦੀਪ ਕੌਰ ਨੇ ਪੱਤਰਕਾਰਾਂ ਨੂੰ ਦੱਸੀ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਮੇਰੇ ਪਿਤਾ ਸਵਰਗਵਾਸੀ ਬਲਿਹਾਰ ਸਿੰਘ ਹਨ ਤੇ ਅਸੀਂ ਪਿੰਡ ਲੋਧੀਪੁਰ, ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕ ਹਾਂ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ 8 ਜਨਵਰੀ ਸਵੇਰੇ 7 ਵਜੇ ਆਪਣੇ ਮੋਟਰਸਾਈਕਲ ਨੰਬਰ ਪੀਬੀ 16 ਡੀ 3225 ਤੇ ਬਿਨਾਂ ਦੱਸੇ ਘਰੋਂ ਚਲਾ ਗਿਆ ਹੈ ਪਰ ਅਜੇ ਤੱਕ ਉਸ ਦਾ ਕੁੱਝ ਵੀ ਪਤਾ ਨਹੀਂ ਲੱਗਿਆ, ਜਿਸ ਦੀ ਪਰਿਵਾਰ ਨੇ ਕਾਫੀ ਭਾਲ ਕੀਤੀ ਪਰ ਕੱੁਝ ਵੀ ਪਤਾ ਨਹੀਂ ਲੱਗ ਰਿਹਾ, ਜਿਸ ਕਾਰਨ ਸਾਰਾ ਪਰਿਵਾਰ ਬਹੁਤ ਪ੍ਰਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਪੁਲਿਸ ਨੂੰ ਵੀ ਸੁੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਨੌਜਵਾਨ ਬਾਰੇ ਕੱੁਝ ਵੀ ਪਤਾ ਲੱਗਦਾ ਹੈ ਤਾਂ ਕਿਰਪਾ ਕਰਕੇ ਸਾਨੂੰ ਜਾਣਕਾਰੀ ਦਿੱਤੀ ਜਾਵੇ। ਜਦੋਂ ਇਸ ਸਬੰਧੀ ਚੌਂਕੀ ਇੰਚਾਰਜ ਸਰਬਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਰੇ ਅੱਜ ਦਰਖਾਸਤ ਮਿਲੀ ਹੈ ਤੇ ਅਸੀਂ ਇਸ ਸਬੰਧੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੜਤਾਲ ਕਰਕੇ ਜਲਦ ਹੀ ਸਾਰੀ ਗੱਲ ਸਾਹਮਣੇ ਲਿਆਉਂਦੀ ਜਾਵੇਗੀ।