ਪੰਚਾਇਤ ਸੰਮਤੀ ਰੂਪਨਗਰ ਦੀ ਨਵੀਂ ਉਸਾਰੀ ਇਮਾਰਤ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ ਪੰਚਾਇਤ ਸੰਮਤੀ ਰੂਪਨਗਰ ਦੀ ਨਵੀਂ ਉਸਾਰੀ ਇਮਾਰਤ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ
Publish Date: Tue, 06 Oct 2026 03:44 PM (IST)
Updated Date: Tue, 06 Oct 2026 03:47 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪੰਚਾਇਤ ਸੰਮਤੀ ਰੂਪਨਗਰ ਦੇ ਦਫ਼ਤਰ ਲਈ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਦੀ ਨਵੀਂ ਇਮਾਰਤ ਵੀ ਇਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਪੰਚਾਇਤੀ ਰਾਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿਚ ਸਹਾਇਤਾ ਮਿਲੇਗੀ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਚਾਇਤ ਸੰਮਤੀ ਦੇ ਦਫ਼ਤਰ ਲਈ ਆਧੁਨਿਕ ਅਤੇ ਸੁਚੱਜੀ ਇਮਾਰਤ ਦੀ ਉਪਲਬਧਤਾ ਨਾਲ ਦਫ਼ਤਰੀ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਮਿਲੇਗੀ ਅਤੇ ਪੇਂਡੂ ਖੇਤਰ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀਆਂ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਰਾਹੀਂ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾਂਦਾ ਹੈ। ਨਵੀਂ ਇਮਾਰਤ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਿਹਤਰ ਕਾਰਜਕਾਰੀ ਮਾਹੌਲ ਮੁਹੱਈਆ ਹੋਵੇਗਾ ਅਤੇ ਆਮ ਲੋਕਾਂ ਨੂੰ ਵੀ ਆਪਣੇ ਕੰਮਾਂ ਲਈ ਵਧੇਰੇ ਸੁਵਿਧਾ ਮਿਲੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਤਿੰਦਰ ਕੌਰ, ਚੇਅਰਮੈਨ ਮਲਕੀਤ ਸਿੰਘ ਭੰਗੂ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਅਵਤਾਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਯੂਥ ਪ੍ਰਧਾਨ ਚੇਤਨ ਕਾਲੀਆ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ, ਉਪ ਮੰਡਲ ਅਫ਼ਸਰ ਖੁਸ਼ਦੀਪ ਸਿੰਘ, ਅਮਰਿੰਦਰ ਪਾਲ ਸਿੰਘ ਸੋਨੂ, ਅਵਤਾਰ ਸਿੰਘ ਆੜਤੀ, ਗੁਰਿੰਦਰ ਸਿੰਘ ਜੱਗੀ, ਸੰਜੀਵ ਕੁਮਾਰ, ਪਰਵਿੰਦਰਪਾਲ ਸਿੰਘ ਬਿੰਟਾ, ਪਰਮਿੰਦਰ ਸਿੰਘ ਬਾਲਾ, ਅਮਰਾਓ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।