ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਬਾੜੀਆਂ ’ਤੇ ਪਚਰੰਡਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Thu, 17 Sep 2026 04:08 PM (IST)
Updated Date: Thu, 17 Sep 2026 04:11 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਬਾੜੀਆਂ ਤੇ ਪਚਰੰਡਾ ਵਿਖੇ ਲੋਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਦੋਵੇਂ ਪਿੰਡਾਂ ਦੇ ਵਸਨੀਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਨਾਲ ਸਬੰਧਤ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਵੱਲੋਂ ਸੜਕਾਂ, ਬੁਨਿਆਦੀ ਸਹੂਲਤਾਂ ਤੇ ਹੋਰ ਲੋਕ ਮਸਲਿਆਂ ਸਬੰਧੀ ਆਪਣੀਆਂ ਮੰਗਾਂ ਵਿਧਾਇਕ ਦੇ ਧਿਆਨ ’ਚ ਲਿਆਂਦੀਆਂ ਗਈਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਵੱਲੋਂ ਰੱਖੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਪਚਰੰਡਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਤੇ ਪਿੰਡ ਬਾੜੀਆਂ ਲਈ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਨਾਗਰਾ, ਹਰਵਿੰਦਰ ਬਿੰਦੀ, ਕੇਵਲ ਕ੍ਰਿਸ਼ਨ ਹੈਪੀ, ਅੰਜਨਾ ਕੁਮਾਰੀ, ਨੰਬਰਦਾਰ ਮਹਿੰਦਰ ਚੌਧਰੀ ਰਾਮਪੁਰ, ਪਿੰਡ ਪਚਰੰਡਾ ਦੇ ਸਰਪੰਚ ਸੂਰਜ ਕੁਮਾਰ, ਹਰੀਪਾਲ ਸ਼ਰਮਾ, ਪੰਚ ਸੁਖਦੇਵ ਸਿੰਘ, ਮੋਹਨ ਸਿੰਘ, ਕਰਨੈਲ ਸਿੰਘ, ਦਰਸ਼ਨ ਕੁਮਾਰ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਕੌਰ ਪੰਚ, ਪੁਸ਼ਪਿੰਦਰ ਕੌਰ ਪੰਚ, ਸ਼ਾਮ ਲਾਲ, ਹਰਬੰਸ ਲਾਲ, ਰਾਮ ਕਿਸ਼ਨ, ਨਿਰੰਜਨ ਸਿੰਘ, ਕਰਮ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਪਿੰਡ ਬਾੜੀਆਂ ਤੋਂ ਧੰਨਾ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਗਰਚਾ, ਪੰਚ ਸੋਹਣ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।