- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੇ ਦਰ ’ਤੇ ਪਹੁੰਚੇ ਵਿਧਾਇਕ ਚੱਢਾ, ਬਬਾਨੀ ਦੇ ਵਿਕਾਸ ਲਈ 5 ਲੱਖ ਦਾ ਚੈੱਕ ਭੇਟ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਪਿੰਡਾਂ ਦੀਆਂ ਜ਼ਮੀਨੀ ਲੋੜਾਂ ਨੂੰ ਸਮਝਣ ਲਈ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਬਬਾਨੀ ’ਚ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਵੱਲੋਂ ਰੱਖੇ ਗਏ ਵੱਖ-ਵੱਖ ਮਸਲਿਆਂ ਤੇ ਸਾਂਝੀਆਂ ਲੋੜਾਂ ਨੂੰ ਗੰਭੀਰਤਾ ਨਾਲ ਸੁਣਿਆਂ।
ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਜੁੜੀਆਂ ਕਈ ਜ਼ਰੂਰੀ ਮੰਗਾਂ ਵਿਧਾਇਕ ਦੇ ਧਿਆਨ ’ਚ ਲਿਆਂਦੀਆਂ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਦਾ ਰਸਤਾ ਲੋਕਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਉਨ੍ਹਾਂ ਅਨੁਸਾਰ ਕੰਮ ਕਰਨ ਨਾਲ ਹੀ ਤੈਅ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਮਾਮਲਿਆਂ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੱਸਿਆਵਾਂ ਦੇ ਹੱਲ ਲਈ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਪਿੰਡ ਬਬਾਨੀ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਦੀ ਲੋੜ ਕਿਸੇ ਇਕ ਕੰਮ ਤੱਕ ਸੀਮਤ ਨਹੀਂ ਹੁੰਦੀ, ਸਗੋਂ ਬੁਨਿਆਦੀ ਸਹੂਲਤਾਂ ਤੋਂ ਲੈ ਕੇ ਸਾਂਝੀਆਂ ਥਾਵਾਂ ਤੱਕ ਕਈ ਪੱਖਾਂ ਨੂੰ ਧਿਆਨ ਵਿਚ ਰੱਖਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਿਲਣ ਵਾਲੀਆਂ ਗ੍ਰਾਂਟਾਂ ਨੂੰ ਪਿੰਡ ਦੀਆਂ ਤਰਜ਼ੀਹਾਂ ਅਨੁਸਾਰ ਵਰਤ ਕੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਰਾਹੀਂ ਹੀ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕਦਾ ਹੈ। ਲੋਕ ਮਿਲਣੀ ਦੌਰਾਨ ਪਿੰਡ ਦੀ ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਆਗੂ, ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।