ਸ਼ਰਧਾਲੂਆਂ ਦਾ ਜੱਥਾ ਰਿਸ਼ੀਕੇਸ਼ ਤੇ ਹਰਿਦੁਆਰ ਰਵਾਨਾ ਬੱਸ ’ਚ ਯਾਤਰੀਆਂ ਨਾਲ ਬੈਠੇ ਵਿਧਾਇਕ ਚੱਢਾ, ਯਾਤਰਾ ਲਈ ਦਿੱਤੀਆਂ ਸ਼ੁਭਕ
Publish Date: Sat, 22 Aug 2026 04:49 PM (IST)
Updated Date: Sat, 22 Aug 2026 04:51 PM (IST)
ਪੁਸ਼ਪਿੰਦਰ ਗੋਲੀਆ, ਪੰਜਾਬੀ ਜਾਗਰਣ, ਘਨੌਲੀ: ਘਨੌਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਇੱਕ ਜੱਥਾ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵਿਧਾਇਕ ਚੱਢਾ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾਉਣਾ ਹੀ ਨਹੀਂ ਰਿਹਾ, ਸਗੋਂ ਉਨ੍ਹਾਂ ਦਾ ਬੱਸ ਵਿਚ ਜਾ ਕੇ ਸੰਗਤ ਨਾਲ ਗੱਲਬਾਤ ਕੀਤਾ ਜਾਣਾ ਬਣਿਆ ਰਿਹਾ। ਇਸ ਮੌਕੇ ਉਨ੍ਹਾਂ ਯਾਤਰੀਆਂ ਨਾਲ ਗੱਲਬਾਤ ਕਰਦੇ ਯਾਤਰਾ ਸਬੰਧੀ ਜਾਣਕਾਰੀ ਲਈ ਅਤੇ ਉਨ੍ਹਾਂ ਨਾਲ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਯਾਤਰਾ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਲਈ ਇਹ ਯੋਜਨਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਨੂੰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਹਰ ਵਰਗ ਦੇ ਲੋਕ ਬਿਨ੍ਹਾਂ ਕਿਸੇ ਮੁਸ਼ਕਲ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਯਾਤਰੀਆਂ ਨੇ ਵਿਧਾਇਕ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਨਿੱਜੀ ਤੌਰ ’ਤੇ ਸ਼ੁਭਕਾਮਨਾਵਾਂ ਦੇਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕਾ ਵਾਸੀ ਤੇ ਹੋਰ ਆਪ ਆਗੂ ਵੀ ਹਾਜ਼ਰ ਸਨ।