ਵਿਧਾਇਕ ਚੱਢਾ ਨੇ ਵਿਕਾਸ ਕਾਰਜਾਂ ਲਈ 4 ਲੱਖ ਦਾ ਚੈੱਕ ਕੀਤਾ ਭੇਟ ਛੋਟੀ ਰੈਲੋਂ ਵਿਖੇ ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ ਦੌਰਾਨ ਕੀਤੀ ਦਿਲ ਦੀਆਂ ਗੱਲਾਂ
Publish Date: Sun, 06 Sep 2026 06:51 PM (IST)
Updated Date: Sun, 06 Sep 2026 06:52 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਛੋਟੀ ਰੈਲੋਂ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਲੋਕ ਮਿਲਣੀ ਕਰਨ ਮੌਕੇ ਜਿੱਥੇ ਮੁਸ਼ਕਿਲਾਂ ਸੁਣੀਆਂ ਉੱਥੇ ਦਿਲ ਦੀਆ ਗੱਲਾਂ ਸਾਂਝੀਆਂ ਕੀਤੀਆਂ। ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਨਾ ਤੇ ਉਨ੍ਹਾਂ ਦਾ ਯੋਗ ਹੱਲ ਕਰਵਾਉਣਾ ਹੈ। ਉਨ੍ਹਾਂ ਪੰਚਾਇਤ ਨੂੰ ਮਿਲੀ ਗ੍ਰਾਂਟ ਦੀ ਸਹੀ ਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡ ਦੀਆਂ ਤਰਜੀਹੀ ਲੋੜਾਂ ਨੂੰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਲੀਆਂ, ਨਾਲੀਆਂ, ਪਾਰਕਾਂ, ਸੜਕਾਂ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਜਸਵੀਰ ਕੌਰ, ਬਲਾਕ ਸੰਮਤੀ ਰੋਪੜ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਪਰਮਿੰਦਰ ਸਿੰਘ ਬਾਲਾ, ਪੰਚ ਕੁਲਵਿੰਦਰ ਕੌਰ, ਪੰਚ ਦਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ, ਪਾਲ ਸਿੰਘ, ਦਲਬਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਰਾਜਵੀਰ ਸਿੰਘ, ਤਰਲੋਚਨ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਧਰਮ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।