ਜਾਗਰਣ ’ਚ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਸ਼ਿਰਕਤ ਸੈਣੀ ਮਾਜਰਾ ਵਿਖੇ ਬਾਬਾ ਬਾਲਕ ਨਾਥ ਜਾਗਰਣ ’ਚ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਸ਼ਿਰਕਤ
Publish Date: Wed, 26 Aug 2026 04:48 PM (IST)
Updated Date: Wed, 26 Aug 2026 04:52 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ: ਸਿੱਧ ਬਾਬਾ ਬਾਲਕ ਨਾਥ ਮੰਦਿਰ ਕਮੇਟੀ ਪਿੰਡ ਸੈਣੀ ਮਾਜਰਾ ਵੱਲੋਂ ਸਿੱਧ ਬਾਬਾ ਬਾਲਕ ਨਾਥ ਜੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਜਾਗਰਣ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਸਮੂਹ ਸੇਵਾਦਾਰਾਂ ਅਤੇ ਨਗਰ ਨਿਵਾਸੀਆਂ ਨੂੰ ਜਾਗਰਣ ਦੀ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਮਾਗਮ ਸਾਡੇ ਸਮਾਜ ਨੂੰ ਆਪਣੀ ਵਿਰਾਸਤ, ਸੱਭਿਆਚਾਰ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਜਿੱਥੇ ਸੰਗਤ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ, ਉੱਥੇ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬਾਲਕ ਨਾਥ ਜੀ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਸਿਮਰਨ, ਸੱਚਾਈ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵੀ ਅਜਿਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਜਾਗਰਣ ਦੌਰਾਨ ਪ੍ਰਸਿੱਧ ਗਾਇਕ ਦੀਪਕ ਮਾਨ ਰੋਪੜ ਵਾਲਿਆਂ ਨੇ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸੰਗਤ ਵੱਲੋਂ ਭਗਤੀ ਭਾਵਨਾ ਨਾਲ ਹਾਜ਼ਰੀ ਭਰੀ ਗਈ। ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਐਡਵੋਕੇਟ ਮਨੀਸ਼ ਪੁਰੀ, ਅਤੁਲ ਬਾਂਸਲ, ਅਵਨੀਤ ਚੱਢਾ, ਪ੍ਰਧਾਨ ਰਿੰਕੂ ਚੱਢਾ, ਅਭੀ ਹੱਲਣ, ਮਨਪ੍ਰੀਤ ਕੌਂਸਲ ਅਤੇ ਆਰ. ਕੇ. ਰਾਜਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵਿੱਚ ਮੁੱਖ ਸੇਵਾਦਾਰ ਪ੍ਰਿੰਸ ਕੁਮਾਰ, ਕੇਸ਼ਵ ਕੁਮਾਰ, ਮੋਹਿਤ, ਮਾਨਵ, ਸ਼ਤੀਸ਼ ਡਮਾਣਾ, ਵਰਿੰਦਰ, ਸੁਮਿਤ, ਚੇਤਨ, ਲਵਿਸ਼, ਜਸ਼ਨ, ਕਵਿਸ਼ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।