ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ ਪਿੰਡ ਹੁਸੈਨਪੁਰ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ
Publish Date: Fri, 18 Sep 2026 04:25 PM (IST)
Updated Date: Fri, 18 Sep 2026 04:26 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਹੁਸੈਨਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਗ੍ਰਾਮ ਪੰਚਾਇਤ ਹੁਸੈਨਪੁਰ ਨੂੰ 10 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਗਲੀਆਂ-ਨਾਲੀਆਂ, ਸਫ਼ਾਈ, ਬੁਨਿਆਦੀ ਸਹੂਲਤਾਂ ਤੇ ਹੋਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਸਮਝ ਕੇ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕਰਨੀ ਸਰਕਾਰ ਦੀ ਤਰਜ਼ੀਹ ਹੈ। ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਵਿਕਾਸ ਲਈ ਜਾਰੀ ਹੋਣ ਵਾਲੀ ਰਾਸ਼ੀ ਦਾ ਸਹੀ ਢੰਗ ਨਾਲ ਇਸਤੇਮਾਲ ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੈਸਾ ਲੋਕਾਂ ਦਾ ਹੈ ਤੇ ਇਹ ਲੋਕਾਂ ਦੀਆਂ ਲੋੜਾਂ ’ਤੇ ਹੀ ਖ਼ਰਚ ਹੋਣਾ ਚਾਹੀਦਾ ਹੈ। ਇਸੇ ਸੋਚ ਤਹਿਤ ਪੰਚਾਇਤਾਂ ਨੂੰ ਲੋੜ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਸੈਨਪੁਰ ਨੂੰ ਦਿੱਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੀਆਂ ਤਰਜ਼ੀਹੀ ਲੋੜਾਂ ਅਨੁਸਾਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਗ੍ਰਾਂਟ ਦੀ ਪਾਰਦਰਸ਼ੀ ਤੇ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਕੌਰ ਸਰਪੰਚ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਚੇਅਰਮੈਨ ਮਲਕੀਤ ਸਿੰਘ ਭੰਗੂ ਬਲਾਕ ਸੰਮਤੀ ਰੂਪਨਗਰ, ਗੁਰਚਰਨ ਸਿੰਘ, ਪ੍ਰਧਾਨ ਦਵਿੰਦਰ ਸਿੰਘ ਸਪੋਰਟਸ ਕਲੱਬ, ਜਗਦੀਪ ਸਿੰਘ ਭੰਗੂ, ਗਗਨਦੀਪ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤ ਸਿੰਘ ਫੌਜੀ, ਘੋਲਾਂ ਸਿੰਘ, ਦਰਸ਼ਨ ਸਿੰਘ, ਬਿਕਰਮਜੀਤ ਸਿੰਘ, ਬਾਵਾ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਪ੍ਰੇਮ ਸਿੰਘ ਨੰਬਰਦਾਰ, ਜਾਗਰ ਸਿੰਘ ਪੇਂਟਰ, ਹਰਿੰਦਰ ਸਿੰਘ ਲੰਬੜਦਾਰ, ਦਲਜੀਤ ਸਿੰਘ, ਹਰਸ਼ਨੂਰ, ਮਹਾਵੀਰ ਪ੍ਰਸ਼ਾਦ, ਭੁਪਿੰਦਰ ਸਿੰਘ, ਸਾਧਾ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ, ਬਲਜੀਤ ਬਾਬਾ, ਆਕਾਸ਼ ਰਾਣਾ ਤੇ ਜਤਿੰਦਰ ਸਿੰਘ ਘੈਂਟ ਆਦਿ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।