ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਗੋਲੂਮਾਜਰਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Fri, 18 Sep 2026 05:34 PM (IST)
Updated Date: Fri, 18 Sep 2026 05:35 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਗੋਲੂਮਾਜਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਪਟਾਰਾ ਕਰਵਾਇਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਹੋਰ ਸਥਾਨਕ ਮਾਮਲਿਆਂ ਸਬੰਧੀ ਵੱਖ-ਵੱਖ ਮੁੱਦੇ ਉਠਾਏ ਗਏ। ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਲੋਕ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਹੈ। ਇਸੇ ਮੰਤਵ ਤਹਿਤ ਪਿੰਡ-ਪਿੰਡ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਲੋੜ ਅਨੁਸਾਰ ਅੱਗੇ ਵਧਾਉਣ ਲਈ ਗ੍ਰਾਮ ਪੰਚਾਇਤਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਗ੍ਰਾਂਟ ਮਿਲਣ ’ਤੇ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਬਾਬੂ ਕਸ਼ਮੀਰ ਲਾਲ, ਸੰਮਤੀ ਮੈਂਬਰ ਸਤਨਾਮ ਨਾਗਰਾ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਟਰੇਡ ਪ੍ਰਧਾਨ ਦਾਰਾ ਸਿੰਘ, ਡਾਇਰੈਕਟਰ ਨਰਿੰਦਰ ਝਾਂਡੀਆਂ, ਬਲਾਕ ਪ੍ਰਧਾਨ ਬਚਿੱਤਰ ਸਿੰਘ ਕਲਵਾਂ, ਮੋਹਣ ਸਿੰਘ ਧਮਾਣਾ, ਸਾਬਕਾ ਸਰਪੰਚ ਬੱਬੀ ਧਮਾਣਾ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਮੌਜੂਦ ਸਨ।