ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹੈਲਥ ਕਾਰਡ ਵੰਡਣ ਦੀ ਸ਼ੁਰੂਆਤ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹੈਲਥ ਕਾਰਡ ਵੰਡਣ ਦੀ ਸ਼ੁਰੂਆਤ
Publish Date: Mon, 21 Sep 2026 07:28 PM (IST)
Updated Date: Mon, 21 Sep 2026 07:29 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ: ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਨਗਰ ਕੌਂਸਲ ਮੋਰਿੰਡਾ ’ਚ ਇਕ ਵਿਸ਼ੇਸ਼ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਗਏ ਸਿਹਤ ਯੋਜਨਾ ਕਾਰਡ ਲਾਭਪਾਤਰੀਆਂ ’ਚ ਵੰਡੇ ਗਏ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਬਿਮਾਰੀ ਦੀ ਹਾਲਤ ਸਮੇਂ ਲੋੜੀਂਦਾ ਇਲਾਜ ਕਰਵਾਉਣ ਲਈ ਇਹ ਇਕ ਇਨਕਲਾਬੀ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਕੀਤਾ ਜਾਂਦਾ ਹੈ ਅਤੇ ਹਰ ਯੋਗ ਪਰਿਵਾਰ ਹਰ ਸਾਲ 10 ਲੱਖ ਰੁਪਏ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਸਿਹਤ ਕਾਰਡ ਨੂੰ ਜਾਂ ਉਸ ਦੇ ਪਰਿਵਾਰਿਕ ਮੈਂਬਰ ਨੂੰ ਹਸਪਤਾਲ ਵਿਚ ਦਾਖਲ ਹੋਣ ਸਮੇਂ ਕੋਈ ਪੈਸਾ ਨਹੀਂ ਦੇਣਾ ਪਏਗਾ ਹਸਪਤਾਲ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਿੱਧਾ ਅਦਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਰਡ ਧਾਰਕਾਂ ਦਾ ਇਲਾਜ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮਾਨਤਾ ਪ੍ਰਾਪਤ ਨਿੱਜੀ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ ਅਤੇ ਇਸ ਵਿਚ ਗੰਭੀਰ ਬਿਮਾਰੀਆਂ ਵੀ ਕਵਰ ਕੀਤੀਆਂ ਜਾਂਦੀਆਂ ਹਨ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਪਹਿਲੀ ਕਿਸ਼ਤ ਵਿਚ 1000 ਮੁੱਖ ਮੰਤਰੀ ਹੈਲਥ ਕਾਰਡ ਵੰਡੇ ਜਾ ਰਹੇ ਹਨ। ਕੈਂਪ ਦੌਰਾਨ ਜਿਹੜੇ ਵਿਅਕਤੀਆਂ ਨੂੰ ਹੈਲਥ ਕਾਰਡ ਵੰਡੇ ਗਏ ਤੋਂ ਇਲਾਵਾ ਬਾਕੀ ਲਾਭਪਾਤਰੀਆਂ ਨੂੰ ਘਰ ਘਰ ਕਾਰਡ ਵੰਡਣ ਦੀਆਂ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਤੇ ਕੈਂਪ ਦੌਰਾਨ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਪ੍ਰਧਾਨ ਜਗਪਾਲ ਸਿੰਘ ਜੋਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ, ਕੌਂਸਲਰ ਹਰਜੀਤ ਸਿੰਘ ਸੋਢੀ, ਜਗਤਾਰ ਸਿੰਘ ਸਹੇੜੀ, ਸੋਨੂ, ਰੁਪਿੰਦਰ ਸਿੰਘ ਭਿਚਰਾ, ਪੰਚ ਬਲਰਾਮ ਸਿੰਘ ਕੋਟਲੀ,ਦਿਲਜੀਤ ਕੌਰ, ਮਨਜੀਤ ਕੌਰ ਆਦਿ ਵੀ ਹਾਜ਼ਰ ਸਨ।