ਵਿਧਾਇਕ ਡਾ.ਚਰਨਜੀਤ ਸਿੰਘ ਨੇ ਸੁਣੀਆਂ ਵੱਖ-ਵੱਖ ਪਿੰਡਾਂ ਦੀਆਂ ਸਮੱਸਿਆਵਾਂ ਵਿਧਾਇਕ ਡਾ.ਚਰਨਜੀਤ ਸਿੰਘ ਨੇ ਸੁਣੀਆਂ ਵੱਖ ਵੱਖ ਪਿੰਡਾਂ ਦੀਆਂ ਸਮੱਸਿਆਵਾਂ
Publish Date: Fri, 21 Aug 2026 03:31 PM (IST)
Updated Date: Fri, 21 Aug 2026 03:33 PM (IST)
ਮੌਕੇ ’ਤੇ ਅਧਿਕਾਰੀਆਂ ਨੂੰ ਫੋਨ ਕਰਕੇ ਕਈਆਂ ਦਾ ਕੀਤਾ ਤੁਰੰਤ ਨਿਪਟਾਰਾ ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ: ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ.ਚਰਨਜੀਤ ਸਿੰਘ ਨੇ ਮੋਰਿੰਡਾ ਦਫਤਰ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਤੇ ਪੰਚਾਇਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ ਮਾਮਲਿਆਂ ਦਾ ਤੁਰੰਤ ਹੱਲ੍ਹ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੇ ਮੁੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ੍ਹ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿਚ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਲਿੰਕ ਸੜਕਾਂ ਦੀ ਰੀ-ਕਾਰਪੇਟਿੰਗ ਦੇ ਕਈ ਪ੍ਰਾਜੈਕਟ ਪੂਰੇ ਕਰਵਾਏ ਜਾ ਚੁੱਕੇ ਹਨ। ਪਿੰਡਾਂ ਵਿਚ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਪਾਣੀ ਨਿਕਾਸੀ ਦੇ ਮਸਲਿਆਂ ਨੂੰ ਅਹਿਮ ਅਤੇ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਨਾਲਿਆਂ ਡਰੇਨਾਂ ਦੀ ਸਫਾਈ ਤੇ ਨਵੀਨੀਕਰਨ ਦੇ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਾਣੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਵੀ ਤੁਰੰਤ ਹੱਲ੍ਹ ਕੀਤਾ ਜਾਂਦਾ ਹੈ। ਭਾਖੜਾ ਨਹਿਰ ਨਾਲ ਲੱਗਦੇ ਪਿੰਡਾਂ ਵਿਚ ਨਹਿਰੀ ਪਾਣੀ ਦੀ ਸਪਲਾਈ ਪੱਕੀ ਕਰਨ ਦੇ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸਦੇ ਨਾਲ-ਨਾਲ ਪਿੰਡਾਂ ਵਿਚ ਜਿੰਮ ਘਰ, ਬੱਚਿਆਂ ਲਈ ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿਚ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਪਿੰਡ ਕੋਟਲਾ ਨਿਹੰਗ, ਕੋਟਲਾ ਟੱਪਰੀਆਂ, ਸਹੇੜੀ, ਕਾਈਨੌਰ, ਚੱਕਲਾਂ ਆਦਿ ਪਿੰਡਾਂ ਤੋਂ ਆਏ ਲੋਕਾਂ ਨੇ ਆਪਣੀਆਂ-ਆਪਣੀਆਂ ਮੁੱਖ ਸ਼ਿਕਾਇਤਾਂ ਰੱਖੀਆਂ। ਇਸ ਮੌਕੇ ਵਿਧਾਇਕ ਵੱਲੋਂ ਹਰ ਇਕ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਫ਼ੋਨ ਕਰਕੇ ਉਨਾਂ ਦੀਆਂ ਸਮੱਸਿਆਵਾਂ ਹੱਲ੍ਹ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਇਲਾਵਾ ਕਈ ਮਾਮਲਿਆਂ ਦੀ ਜਾਂਚ ਤੇ ਨਿਗਰਾਨੀ ਲਈ ਸਬੰਧਿਤ ਅਹੁੱਦੇਦਾਰਾਂ ਨੂੰ ਕਾਰਵਾਈ ਲਈ ਹੁਕਮ ਦਿੱਤੇ ਗਏ। ਇਸ ਮੌਕੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਚੇਅਰਮੈਨ ਸਿਕੰਦਰ ਸਿੰਘ ਸਹੇੜੀ ਤੇ ਅਮਰੀਕ ਸਿੰਘ ਢੰਗਰਾਲੀ, ਨਗਰ ਕੌਂਸਲ ਘੜੂੰਆਂ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ, ਗੁਰਪ੍ਰੀਤ ਸਿੰਘ ਭੈਰੋਮਾਜਰਾ, ਜਗਤਾਰ ਸਿੰਘ ਚੂਹੜਮਾਜਰਾ, ਜਸਵਿੰਦਰ ਸਿੰਘ ਕੋਟਲਾ ਨਿਹੰਗ, ਸੰਜੀਵ ਸ਼ਰਮਾ ਕੋਟਲਾ ਟੱਪਰੀਆਂ, ਗੁਰਦੀਪ ਸਿੰਘ ਕੋਟਲਾ ਨਿਹੰਗ, ਰੁਪਿੰਦਰ ਸਿੰਘ ਕੋਟਲਾ ਨਿਹੰਗ, ਗੁਰਦੇਵ ਸਿੰਘ ਸਰਪੰਚ ਟੱਪਰੀਆਂ, ਨਿਰਪਾਲ ਸਿੰਘ ਮੰਡੇਰ, ਬਲਵੀਰ ਸਿੰਘ, ਗੁਰਦਿਆਲ ਸਿੰਘ, ਜਗਤਾਰ ਸਿੰਘ ਸਹੇੜੀ, ਤਜਿੰਦਰ ਸਿੰਘ ਬਿੱਲੂ ਕਲਾਰਾਂ, ਕੌਂਸਲਰ ਜਗਪਾਲ ਸਿੰਘ ਜੌਲੀ, ਅਮਰ ਸਿੰਘ ਚੱਕਲਾਂ ਆਦਿ ਸ਼ਾਮਿਲ ਸਨ।