ਪੰਜਾਬ ’ਚ ਹੋ ਰਹੇ ਧਮਾਕਿਆਂ ’ਤੇ ਕੰਗ ਨੇ ਦਿੱਤਾ ਪ੍ਰਤੀਕਰਮ
ਪੰਜਾਬ ਵਿੱਚ ਹੋ ਰਹੇ ਧਮਾਕਿਆਂ ’ਤੇ ਸੰਸਦੀ ਮੈਂਬਰ ਕੰਗ ਨੇ ਦਿੱਤਾ ਪ੍ਰਤੀਕਰਮ
Publish Date: Thu, 07 May 2026 04:10 PM (IST)
Updated Date: Thu, 07 May 2026 04:11 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆ ਸਬੰਧੀ ਗੱਲਬਾਤ ਕਰਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ, ਪੰਜਾਬ ਸੂਬਾ ਸਰਹੱਦੀ ਸੂਬਾ ਹੈ ਨਾਲ ਹੀ ਪਾਕਿਸਤਾਨ ਦੀ ਹੱਦ ਲੱਗਦੀ ਹੈ ਉਨ੍ਹਾਂ ਨਾਲ ਮਿਲ ਕੇ ਕੁਝ ਬਾਹਰੀ ਤਾਕਤਾਂ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀਆਂ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਇਸ ਨੂੰ ਲੈ ਕੇ ਕੁਝ ਸ਼ਰਾਰਤੀ ਅਨਸਰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਆ ਜਾਂਦੇ ਹਨ, ਜੋ ਸੂਬੇ ਦੀ ਭਾਈਚਾਰਕ ਸਾਂਝ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬਾ ਸਾਰੇ ਧਰਮਾਂ ਦਾ ਮਿਲਿਆ ਜੁਲਿਆ ਸੂਬਾ ਹੈ ਅਤੇ ਸਾਰੇ ਧਰਮਾਂ ਦੇ ਲੋਕ ਪੰਜਾਬ ਅੰਦਰ ਭਾਈਚਾਰਕ ਸਾਂਝ ਅਤੇ ਅਮਨ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਸੂਬਾ ਸਰਕਾਰ ਦੀ ਸਮਾਜ ਵਿਰੋਧੀ ਅੰਸਰਾਂ ਨਾਲ ਲੜਨ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ ਪੱਛਮੀ ਬੰਗਾਲ ਦੇ ਨਾਲ ਨਾਲ ਹੋਰ ਸੂਬਿਆਂ ਵਿੱਚ ਹੋਈਆਂ ਚੋਣਾਂ ਨੂੰ ਵੀ ਲੁੱਟਿਆ ਗਿਆ ਹੈ, ਜਿੱਥੇ ਭਾਜਪਾ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ 100 ਤੋਂ ਵੱਧ ਸੀਟਾਂ ਵਿੱਚ ਗੜਬੜੀ ਕਰਕੇ ਭਾਜਪਾ ਨੇ ਬੰਗਾਲ ਵਿੱਚ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾਂ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਇਮਾਨਦਾਰੀ ਨਾਲ ਕਰਵਾਈਆਂ ਹਨ ਜਿਸ ਨਾਲ ਕਈ ਜਗਹਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾਂ ਪ੍ਰੀਸਦ ਅਤੇ ਬਲਾਕ ਸੰਮਤੀ ਮੈਂਬਰ ਜਿੱਤੇ ਹਨ, ਪਰ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਫਤਵੇ ਨੂੰ ਸਿਰ ਮੱਥੇ ਲਾਇਆ। ਬੇਅਦਬੀ ਸਬੰਧੀ ਬਣਾਏ ਕਾਨੂੰਨ ’ਤੇ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਬਹੁਤ ਚਿਰਾਂ ਤੋਂ ਮੰਗ ਨੂੰ ਸਰਕਾਰ ਵੱਲੋਂ ਪ੍ਰਵਾਨ ਕਰਦੇ ਹੋਏ ਕਾਨੂੰਨ ਪਾਸ ਕੀਤਾ ਹੈ, ਜਿੱਥੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਦੇ ਨਾਲ ਨਾਲ ਜੁਰਮਾਨੇ ਦਾ ਵੀ ਪ੍ਰਾਵਧਾਨ ਨਿਸ਼ਚਿਤ ਕੀਤਾ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅੰਦਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ।