ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਖਾਲਸਾ ਪ੍ਰਚਾਰ ਕਮੇਟੀ ਵੱਲੋਂ 21 ਵਾਂ ਸਰਬ ਸਾਂਝਾ ਵਿਸ਼ਾਲ ਨਗਰ ਕੀਰਤਨ ਕੱਢਿਆ
Publish Date: Sun, 04 Jan 2026 03:31 PM (IST)
Updated Date: Mon, 05 Jan 2026 04:02 AM (IST)

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ ਜੀ ਬੜੀ ਸਾਹਿਬ ਵਿਖੇ ਹੋਈ ਸਮਾਪਤੀ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਖਾਲਸਾ ਪ੍ਰਚਾਰ ਕਮੇਟੀ ਪਿੰਡ ਕੋਟਲਾ ਨਿਹੰਗ ਅਤੇ ਸਮੂਹ ਇਲਾਕਾ ਘਾੜ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਜੀ ਬੜੀ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਭਾਰੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਟਰੈਕਟਰ ਟਰਾਲੀਆਂ ਵਿਚ ਸਵਾਰ ਹੋ ਕੇ ਅਤੇ ਪੈਦਲ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ। ਟਰੈਕਟਰ-ਟਰਾਲੀਆਂ ਤੇ ਸਵਾਰ ਵੱਖ-ਵੱਖ ਸ਼ਬਦੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ ਬੋਲੇ ਸੋ ਨਿਹਾਲ ਦੀ ਜੈਕਾਰੇ ਗੂੰਜਦੇ ਰਹੇ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਵੱਲੋਂ ਨੌਜਵਾਨਾਂ ਨੇ ਗੱਤਕਾ ਟੀਮ ਦੇ ਜੰਗਜੂਆਂ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਚਾਹ-ਪਕੌੜਿਆਂ, ਖੀਰ, ਗੰਨੇ ਦਾ ਰਸ ਅਤੇ ਹੋਰ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦਾ ਪਿੰਡ ਟੱਪਰੀਆਂ ਕੋਟਲਾ, ਫੂਲਪੁਰ ਗਰੇਵਾਲ, ਮਾਜਰੀ ਜੱਟਾਂ, ਅਕਬਰਪੁਰ, ਮਗਰੋੜ ਅਤੇ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਅਕਬਰਪੁਰ ਵਿਖੇ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਬਖਸਿਸ਼ ਕੀਤੇ ਗਏ। ਪਿੰਡ ਸੈਫਲਪੁਰ, ਭੱਦਲ, ਰਾਮਪੁਰ, ਪੁਰਖਾਲੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਬੀਬੀ ਮੁਮਤਾਜ਼ ਜੀ ਬੜੀ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਬੀਬੀ ਮੁਮਤਾਜ਼ ਜੀ ਬੜੀ ਸਾਹਿਬ ਦੇ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ,ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ, ਖਾਲਸਾ ਪ੍ਰਚਾਰ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪੀ, ਭਾਈ ਤਰਲੋਚਨ ਸਿੰਘ, ਭਾਈ ਇਕਬਾਲ ਸਿੰਘ, ਲਖਬੀਰ ਸਿੰਘ, ਸੱਜਣ ਸਿੰਘ, ਬਲਵਿੰਦਰ ਸਿੰਘ , ਭਾਈ ਜਰਨੈਲ ਸਿੰਘ ਮਗਰੋੜ, ਸਾਧੂ ਸਿੰਘ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਸੋਨੂ, ਸਰਪੰਚ ਬਲਵਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਦਲਜੀਤ ਕੌਰ, ਲਖਬੀਰ ਸਿੰਘ ਲੱਖਾ, ਪੰਚ ਐਡਵੋਕੇਟ ਵਰਿੰਦਰ ਸਿੰਘ, ਅਮਰਜੀਤ ਸਿੰਘ ਲਾਡੀ, ਕੁਲਵੰਤ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।