- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦੀ ਇਲਾਕੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਤੋਂ ਬਰਾਮਦ

ਇਲਾਕੇ ’ਚ ਸੋਗ ਦੀ ਲਹਿਰ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਹਿਮਾਚਲ ਪ੍ਰਦੇਸ਼ ਸਰਹੱਦ ’ਤੇ ਵਸੇ ਪਿੰਡ ਕੁੰਡਲੂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਤੋਂ ਬਰਾਮਦ ਹੋਈ ਹੈ ਜਿਸ ਕਾਰਨ ਪਿੰਡ ਸਮੇਤ ਨਾਲਾਗੜ੍ਹ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਣ ਯੋਗ ਹੈ ਕੀ ਕੁੰਡਲੂ ਪਿੰਡ ਦੇ ਨੌਜਵਾਨ ਰਜਨੀਸ਼ ਗੌਤਮ ਪੁੱਤਰ ਭਗਵਤੀ ਦਾਸ ਸਾਬਕਾ ਪੰਚਾਇਤ ਪ੍ਰਧਾਨ ਪਿੰਡ ਕੁੰਡਲੂ ਭੇਤ ਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ। ਪਰਿਵਾਰਿਕ ਮੈਂਬਰਾਂ ਅਨੁਸਾਰ ਨੌਜਵਾਨ ਰਜਨੀਸ਼ ਗੌਤਮ ਘਰ ਤੋਂ ਨਿਜੀ ਕੰਮ ਲਈ ਆਪਣੀ ਕਾਰ ਨੰਬਰ ਐਚ,ਪੀ 12 ਐਮ 0386 ’ਤੇ ਸਵਾਰ ਹੋ ਕੇ ਨਿਕਲਿਆ ਸੀ, ਪਰ ਦੇਰ ਰਾਤ ਤੱਕ ਘਰ ਨਹੀਂ ਵਾਪਸ ਪਰਤਿਆ ਨੌਜਵਾਨ ਦੇ ਮੋਬਾਈਲ ਫੋਨ ’ਤੇ ਸੰਪਰਕ ਕਰਨ ’ਤੇ ਉਸਦਾ ਫੋਨ ਬੰਦ ਆ ਰਿਹਾ ਸੀ।
ਪਰਿਵਾਰਿਕ ਮੈਂਬਰਾਂ ਵੱਲੋਂ ਰਿਸ਼ਤੇਦਾਰੀਆਂ ਅਤੇ ਦੋਸਤਾਂ ਤੋਂ ਪਤਾ ਕੀਤਾ ਗਿਆ, ਪਰ ਨੌਜਵਾਨ ਦਾ ਪਤਾ ਨਹੀਂ ਚੱਲ ਸਕਿਆ। ਦੂਜੇ ਦਿਨ ਉਕਤ ਨੌਜਵਾਨ ਦੀ ਕਾਰ ਭਾਖੜਾ ਨਹਿਰ ਦੀ ਪਟੜੀ ’ਤੇ ਲਾਵਾਰਸ ਹਾਲਤ ਵਿੱਚ ਮਿਲੀ ਜਿਸ ’ਤੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਦੇ ਆਧਾਰ ’ਤੇ ਭਾਖੜਾ ਨਹਿਰ ਵਿੱਚ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਰਿਵਾਰ ਵੱਲੋਂ ਨਾਲਾਗੜ੍ਹ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਗਈ। ਬੀਤੀ ਰਾਤ ਗੋਤਾਖੋਰਾਂ ਦੀ ਭਾਲ ਦੌਰਾਨ ਨੌਜਵਾਨ ਦੀ ਲਾਸ਼ ਪਿੰਡ ਕੰਜੋਲੀ ਮਾਣਕਪੁਰ ਨਜ਼ਦੀਕ ਭਾਖੜਾ ਨਹਿਰ ਤੋਂ ਪ੍ਰਾਪਤ ਹੋਈ ਹੈ। ਨੌਜਵਾਨ ਰਜਨੀਸ਼ ਗੌਤਮ ਦੀ ਮੌਤ ਦੇ ਸਮਾਚਾਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਪੁਲਿਸ ਵੱਲੋਂ ਸਾਰੇ ਤਕਨੀਕੀ ਐਂਗਲਾਂ ਤੋਂ ਜਾਂਚ ਕੀਤੀ ਜਾਵੇਗੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ ਇਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ। ਪੁਲਿਸ ਨੇ ਜਾਂਚ ਆਰੰਭ ਕਰ ਦਿੱਤੀ ਹੈ।