ਨੰਗਲ ਪੁਲਿਸ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਨੰਗਲ ਪੁਲਿਸ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Publish Date: Wed, 01 Apr 2026 04:51 PM (IST)
Updated Date: Wed, 01 Apr 2026 04:55 PM (IST)
ਸਟਾ੍ਫ਼ ਰਿਪੋਰਟਰ, ਪੰਜਾਬੀ ਜਾਗਰਣ, ਨੰਗਲ : ਨੰਗਲ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਨੰਗਲ ਦੇ ਐਸਐਚਓ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕੇਸ਼ਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਰਕਾਰੀ ਗੱਡੀ ਵਿਚ ਅਨਾਜ ਮੰਡੀ ਨੰਗਲ ਦੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਔਰਾ ਕਾਰ (ਨੰਬਰ ਪੀਬੀ 12 ਜੀ 5703) ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਗਿਆ, ਜਿਸ ਵਿਚ ਸਵਾਰ ਦੋ ਨੌਜਵਾਨਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਰਾਮ ਪ੍ਰਕਾਸ਼, ਵਾਸੀ ਵਾਰਡ ਨੰਬਰ 6, ਮੁਹੱਲਾ ਕਰਾਲੀ ਵਾਲਾ, ਸ੍ਰੀ ਅਨੰਦਪੁਰ ਸਾਹਿਬ ਅਤੇ ਵਿੱਕੀ ਕੁਮਾਰ ਪੁੱਤਰ ਚਮਨ ਲਾਲ, ਵਾਸੀ ਰੇਲਵੇ ਰੋਡ ਨੰਗਲ (ਹਾਲ ਵਾਸੀ ਪਿੰਡ ਬੰਦਲੈਹੜੀ, ਥਾਣਾ ਨੰਗਲ) ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਨੰਗਲ ਵਿਖੇ ਮੁਕੱਦਮਾ ਨੰਬਰ: 59 , ਧਾਰਾਵਾਂ: 22-61-85 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਹੈ। ਪੁਲਿਸ ਵੱਲੋਂ ਦੋਸ਼ੀਆਂ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਮੁਤਾਬਕ ਨਸ਼ਾ ਤਸਕਰੀ ਦੇ ਇਸ ਨੈਟਵਰਕ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।