- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਵਾਸੀਆਂ ਨੂੰ ਮਿਲੇਗਾ ਸ਼ੁੱਧ ਸਤਲੁਜ ਦਾ ਪਾਣੀम

ਪੰਜਾਬੀ ਜਾਗਰਣ ਟੀਮ, ਨੰਗਲ : ਨੰਗਲ ਸ਼ਹਿਰ ’ਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਦੀ ਸਪਲਾਈ ਤੇ ਸਫ਼ਾਈ ਨਾਲ ਸਬੰਧਤ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਤਹਿਤ ਵਾਰਡ ਨੰਬਰ-4 ਵਿਚ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਸ਼ੁੱਧ ਸਤਲੁਜ ਦਾ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਣੀ ਦੀ ਗੁਣਵੱਤਾ ਅਤੇ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 11, 12 ਅਤੇ 13 ਦੇ ਵਸਨੀਕਾਂ ਲਈ ਵੀ ਪਾਣੀ ਦੀ ਸਪਲਾਈ ਸਬੰਧੀ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਾਰਡਾਂ ਵਿਚ ਅਗਲੇ ਛੇ ਮਹੀਨਿਆਂ ਦੇ ਅੰਦਰ-ਅੰਦਰ 24 ਘੰਟੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਪਾਣੀ ਦੀ ਉਪਲੱਬਧਤਾ ਸਬੰਧੀ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਲਗਾਤਾਰ ਪਾਣੀ ਦੀ ਸਪਲਾਈ ਨਾਲ ਘਰੇਲੂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਸ਼ਹਿਰ ਵਿਚ ਸਾਫ਼-ਸੁਥਰੀ ਅਤੇ ਸੁਚੱਜੀ ਜੀਵਨਸ਼ੈਲੀ ਨੂੰ ਵੀ ਉਤਸ਼ਾਹ ਮਿਲੇਗਾ।
ਬੈਂਸ ਨੇ ਕਿਹਾ ਕਿ ਇਸੇ ਤਰ੍ਹਾਂ ਵਾਰਡ ਨੰਬਰ-5 ਵਿਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਦੋ ਨਵੇਂ ਬੋਰ ਕੀਤੇ ਜਾ ਰਹੇ ਹਨ। ਨਵੇਂ ਬੋਰਾਂ ਰਾਹੀਂ ਪਾਣੀ ਦੀ ਉਪਲੱਬਧਤਾ ਨੂੰ ਵਧਾਉਣ ਅਤੇ ਸਪਲਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪਾਣੀ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਇਹ ਕੰਮ ਨੰਗਲ ਵਾਸੀਆਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਜਾ ਰਹੇ ਹਨ।
ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਾਰਜਾਂ ਨੂੰ ਤਰਜ਼ੀਹ ਦੇ ਕੇ ਨੰਗਲ ਨੂੰ ਹੋਰ ਬਿਹਤਰ ਅਤੇ ਸੁਚੱਜਾ ਬਣਾਉਣ ਵੱਲ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ’ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।