- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਦਾ ਆਯੋਜਨ 28 ਨਵੰਬਰ 2026 ਨੂੰ ਕੀਤਾ ਜਾਵੇਗਾ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, 2026 ਨਿਰਧਾਰਤ ਕੀਤੀ ਗਈ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਰਾਹੀਂ ਜਮਾਤ ਛੇਵੀਂ ਵਿਚ ਦਾਖਲੇ ਲਈ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਭਰਵਾਉਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਦਾ ਆਯੋਜਨ 28 ਨਵੰਬਰ 2026 ਨੂੰ ਕੀਤਾ ਜਾਵੇਗਾ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, 2026 ਨਿਰਧਾਰਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਵਿਦਿਆਰਥੀ ਬਿਨਾਂ ਕਿਸੇ ਫੀਸ ਦੇ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਤ ਵੈੱਬਸਾਈਟ www.navodaya.gov.in ਜਾਂ https://cbseitms.rcil.gov.in/nvs/ ਰਾਹੀਂ ਆਪਣੀ ਆਨਲਾਈਨ ਅਰਜ਼ੀ ਦਾਖਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ, ਗੁਣਵੱਤਾ ਭਰਪੂਰ ਅਤੇ ਰਿਹਾਇਸ਼ੀ ਸਿੱਖਿਆ ਪ੍ਰਦਾਨ ਕਰਦੇ ਹਨ।
ਇਸ ਲਈ ਜ਼ਿਲ੍ਹੇ ਦੇ ਹਰ ਯੋਗ ਅਤੇ ਲੋੜਵੰਦ ਵਿਦਿਆਰਥੀ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਬੱਚਾ ਇਸ ਸੁਨਹਿਰੀ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਆਪਣੇ ਬੱਚਿਆਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਪੂਰੀ ਕਰਵਾਉਣ ਅਤੇ ਕਿਸੇ ਵੀ ਤਕਨੀਕੀ ਜਾਂ ਹੋਰ ਜਾਣਕਾਰੀ ਲਈ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ (ਰੂਪਨਗਰ) ਨਾਲ ਸੰਪਰਕ ਕਰਨ।